ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਕੀਤਾ ਸਸਪੈਂਡ

ਏਜੰਸੀ

ਖ਼ਬਰਾਂ, ਪੰਜਾਬ

ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੱਧ ਪਰਮਿਟ ਦੇਣ ਦਾ ਲੱਗਾ ਦੋਸ਼

Laljit Bhullar

 

ਬਠਿੰਡਾ : ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੱਧ ਪਰਮਿਟ ਦੇਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ 26 ਮਈ ਨੂੰ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਤਨਖਾਹ ਮਿਲੇਗੀ।

 

ਮੁਅੱਤਲੀ ਦੌਰਾਨ ਅਧਿਕਾਰੀ ਦਾ ਮੁੱਖ ਦਫ਼ਤਰ ਚੰਡੀਗੜ੍ਹ ਹੀ ਰਹੇਗਾ ਅਤੇ ਉਹ ਪਰਸੋਨਲ ਵਿਭਾਗ ਦੇ ਅਧਿਕਾਰੀ ਸਕੱਤਰ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਹੈੱਡਕੁਆਰਟਰ ਨਹੀਂ ਛੱਡੇਗਾ। ਇਸ ਗੱਲ ਦੀ ਪੁਸ਼ਟੀ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਕੀਤੀ ਹੈ। ਕੁਝ ਦਿਨ ਪਹਿਲਾਂ ਜਦੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬਠਿੰਡਾ ਆਰਟੀਏ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਸੀ ਤਾਂ ਆਰਟੀਏ ਦੇ ਸਕੱਤਰ ਕੋਲ ਹੀ ਵਿਵਾਦਤ ਪ੍ਰਾਈਵੇਟ ਬੱਸ ਅਪਰੇਟਰ ਬੈਠਾ ਸੀ। ਉਸ ਸਮੇਂ ਟਰਾਂਸਪੋਰਟ ਮੰਤਰੀ ਨੇ ਆਰ.ਟੀ.ਏ. ਨੂੰ ਹੁਕਮ ਦਿੱਤਾ ਸੀ ਕਿ ਤੁਹਾਡੇ ਦਫ਼ਤਰ ਵਿੱਚ ਪ੍ਰਾਈਵੇਟ ਬੱਸ ਅਪਰੇਟਰਾਂ ਦਾ ਕੋਈ ਕੰਮ ਨਹੀਂ ਹੈ। ਉਨ੍ਹਾਂ ਉਸ ਸਮੇਂ ਆਰਟੀਏ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ।