ਅਸਮਾਨੀ ਬਿਜਲੀ ਡਿੱਗਣ ਨਾਲ ਮੱਝ ਦੀ ਹੋਈ ਮੌਤ, ਪੀੜਤ ਨੇ ਬੈਂਕ ਤੋਂ ਕਰਜ਼ਾ ਲੈ ਕੇ ਖਰੀਦੀ ਸੀ ਮੱਝ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੱਝ ਸਹਾਰੇ ਹੀ ਪੀੜਤ ਚਲਾਉਂਦਾ ਸੀ ਘਰ ਦਾ ਖਰਚ

photo

 

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਇਲਾਕੇ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਮੱਝ ਦੀ ਮੌਤ ਹੋ ਗਈ। ਪੀੜਤ ਨੇ ਬੈਂਕ ਤੋਂ ਕਰਜ਼ਾ ਲੈ ਕੇ ਮੱਝ ਖਰੀਦੀ ਸੀ, ਜਿਸ ਦੀ ਸੂਚਨਾ ਬੈਂਕ ਅਧਿਕਾਰੀਆਂ ਨੂੰ ਦੇ ਦਿਤੀ ਗਈ ਹੈ। ਹੁਣ ਮੱਝ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਫਰੀਦਕੋਟ ਤੋਂ ਸ਼ਰਮਸਾਰ ਕਰ ਦੇਣ ਵਾਲੀ ਖ਼ਬਰ: 60 ਸਾਲਾ ਵਿਅਕਤੀ ਨੇ 8 ਸਾਲ ਦੀ ਬੱਚੀ ਨਾਲ ਕੀਤਾ ਬਲਾਤਕਾਰ

ਜਾਣਕਾਰੀ ਅਨੁਸਾਰ ਗਿੱਦੜਬਾਹਾ ਇਲਾਕੇ ਵਿਚ ਸ਼ੁੱਕਰਵਾਰ ਰਾਤ ਕਰੀਬ 2.30 ਵਜੇ ਅਸਮਾਨੀ ਬਿਜਲੀ ਚਮਕਣ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸ ਦੌਰਾਨ ਪਿੰਡ ਦੋਦਾ ਦੇ ਰਹਿਣ ਵਾਲੇ ਬਲਦੇਵ ਸਿੰਘ ਦੀ ਇਕ ਮੱਝ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ। ਬਲਦੇਵ ਸਿੰਘ ਪੁੱਤਰ ਭਗਵਾਨ ਸਿੰਘ ਨੇ ਦਸਿਆ ਕਿ ਰਾਤ ਕਰੀਬ 2:30 ਵਜੇ ਬਿਜਲੀ ਡਿੱਗੀ, ਜਿਸ ਦਾ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਿਵੇਂ ਕੋਈ ਬੰਬ ਫਟ ਗਿਆ ਹੋਵੇ।

ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਆਇਆ ਸਾਹਮਣੇ, 12 ਸਾਲਾ ਬੱਚੀ ਨੇ ਬੱਚੇ ਨੂੰ ਦਿਤਾ ਜਨਮ 

ਉਸ ਨੇ ਦਸਿਆ ਕਿ ਉਸ ਦੇ ਵਿਹੜੇ ਵਿਚ ਬੱਝੀ ਮੱਝ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ। ਉਸ ਨੇ ਦਸਿਆ ਕਿ ਬਿਜਲੀ ਉਸ ਦੀ ਮੱਝ ਦੇ ਗਲੇ 'ਤੇ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਲਦੇਵ ਸਿੰਘ ਨੇ ਦਸਿਆ ਕਿ ਉਸ ਦੀ ਪਤਨੀ ਨੇ ਬੈਂਕ ਤੋਂ ਕਰੀਬ ਇਕ ਲੱਖ ਰੁਪਏ ਦਾ ਕਰਜ਼ਾ ਲੈ ਕੇ ਇਹ ਮੱਝ ਲਈ ਸੀ। ਇਸ ਸਬੰਧੀ ਬੈਂਕ ਅਧਿਕਾਰੀਆਂ ਨੂੰ ਸੂਚਿਤ ਕਰ ਦਿਤਾ ਗਿਆ ਹੈ।