ਇਤਰਾਜ਼ਯੋਗ ਇਸ਼ਤਿਹਾਰ 'ਤੇ ਪ੍ਰਤਾਪ ਬਾਜਵਾ ਦੀ ਫੋਟੋ, ਚੰਡੀਗੜ੍ਹ 'ਚ FIR ਦਰਜ

ਏਜੰਸੀ

ਖ਼ਬਰਾਂ, ਪੰਜਾਬ

ਕਿਹਾ- ਮੈਨੂੰ ਬਦਨਾਮ ਕਰਨ ਦੀ ਵਿਰੋਧੀਆਂ ਦੀ ਸਾਜ਼ਿਸ਼

Partap Singh Bajwa

ਚੰਡੀਗੜ੍ਹ - ਪੰਜਾਬ 'ਚ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਫੋਟੋ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੇਸਬੁੱਕ 'ਤੇ ਇਤਰਾਜ਼ਯੋਗ ਇਸ਼ਤਿਹਾਰ ਨਾਲ ਵਰਤਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਸੈਕਟਰ 17 ਵਿਚ ਐਫ.ਆਈ.ਆਰ. ਦਰਜ ਕਰਵਾਈ ਅਤੇ ਉਹਨਾਂ ਨੇ ਕਿਹਾ ਕਿ ਵਿਰੋਧੀ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਤੋਂ ਕੋਈ ਗੁਰੇਜ਼ ਨਹੀਂ ਕਰ ਰਹੇ।

ਚੰਡੀਗੜ੍ਹ ਸੈਕਟਰ 17 ਥਾਣੇ ਵਿਚ ਸ਼ਿਕਾਇਤ ਦੇ ਨਾਲ ਫੇਸਬੁੱਕ ਪੋਸਟ ਦਾ ਪ੍ਰਿੰਟਆਊਟ ਵੀ ਨੱਥੀ ਕੀਤਾ ਗਿਆ ਹੈ। ਜਿਸ ਵਿਚ ਉਹਨਾਂ ਦੀ ਤਸਵੀਰ ਦੀ ਵਰਤੋਂ ਕੀਤੀ ਗਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਪੋਸਟ ਪਾਉਣ ਵਾਲੇ ਵਿਅਕਤੀ ਦੇ ਆਈਪੀ ਐਡਰੈੱਸ ਨੂੰ ਟਰੇਸ  ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਭਾਰਤੀ ਦੰਡਾਵਲੀ ਦੀ ਧਾਰਾ 419, 469 (ਜਾਅਲਸਾਜ਼ੀ ਅਤੇ ਆਈਟੀ ਦੀ ਵਰਤੋਂ ਕਰਕੇ ਮਾਣਹਾਨੀ) ਅਤੇ 500 (ਮਾਨਹਾਨੀ) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 ਸੀ (ਪਛਾਣ ਦੀ ਗਲਤੀ ਨਾਲ ਵਰਤੋਂ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਪਰ ਉਨ੍ਹਾਂ ਵੱਲੋਂ ਮੀਡੀਆ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ।   

ਕਾਦੀਆਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਵਜਾ ਨੇ ਸ਼ਿਕਾਇਤ ਵਿੱਚ ਕਿਹਾ ਹੈ - ਫੇਸਬੁੱਕ 'ਤੇ ਇੱਕ ਪੋਸਟ ਪਾਈ ਗਈ ਸੀ। ਜਿਸ ਵਿਚ ਉਹਨਾਂ ਦੀਆਂ ਤਸਵੀਰਾਂ ਨੂੰ ਇਤਰਾਜ਼ਯੋਗ ਇਸ਼ਤਿਹਾਰ ਲਈ ਵਰਤਿਆ ਗਿਆ ਸੀ। ਉਹਨਾਂ ਦੀ ਤਸਵੀਰ ਦੀ ਇਸ ਤਰ੍ਹਾਂ ਦੁਰਵਰਤੋਂ ਕੀਤੀ ਗਈ ਹੈ ਕਿ ਅਜਿਹਾ ਲਗੱਦਾ ਹੈ ਕਿ ਮੈਂ ਇਸ਼ਤਿਹਾਰ ਦੇਣ ਵਾਲੇ ਤੋਂ ਕੋਈ ਦਵਾਈ ਲਈ ਹੋਵੇ।

ਇਸ ਪੋਸਟ ਨੂੰ ਸੋਸ਼ਲ ਮੀਡੀਆ 'ਤੇ ਵੀ ਕਾਫੀ ਸਰਕੂਲੇਟ ਕੀਤਾ ਜਾ ਰਿਹਾ ਹੈ'... ਮੇਰੀ ਫੋਟੋ ਦੀ ਵਰਤੋਂ ਕਰਨ ਵਾਲੇ ਵਿਅਕਤੀ ਨੂੰ ਚੰਗੀ ਤਰ੍ਹਾਂ ਪਤਾ ਸੀ ਕਿ ਮੇਰੇ ਨਾਲ ਅਜਿਹਾ ਸਲੂਕ ਕਦੇ ਨਹੀਂ ਹੋਇਆ। ਜ਼ਾਹਰ ਹੈ ਕਿ ਉਹ ਮੇਰੀ ਅਸਲ ਪਛਾਣ ਵੀ ਜਾਣਦੇ ਸਨ, ਕਿਉਂਕਿ ਮੈਂ ਇੱਕ ਜਾਣੀ-ਪਛਾਣੀ ਸ਼ਖਸੀਅਤ ਹਾਂ, ਸੰਸਦ ਮੈਂਬਰ ਅਤੇ ਵਿਧਾਇਕ ਰਹਿ ਚੁੱਕਾ ਹਾਂ।

ਇਸ ਲਈ, ਇਹ ਮੇਰੇ ਸਿਆਸੀ ਵਿਰੋਧੀਆਂ ਜਾਂ ਕੁਝ ਲੋਕਾਂ ਦੁਆਰਾ ਮੈਨੂੰ ਬਦਨਾਮ ਕਰਨ ਲਈ ਉਨ੍ਹਾਂ ਦੇ ਇਸ਼ਾਰੇ 'ਤੇ ਕੰਮ ਕਰਨ ਵਾਲੀ ਇੱਕ ਬਹੁਤ ਹੀ ਸਸਤੀ ਚਾਲ ਹੈ। ਉਸ ਦੀ ਸਾਖ ਨੂੰ ਨੁਕਸਾਨ ਪਹੁਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।