Mohali Furniture Market: ਮੁਹਾਲੀ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਵਿਭਾਗ ਦੀਆਂ ਟੀਮਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali Furniture Market: ਹਾਲੇ ਤੱਕ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

A terrible fire broke out in the Mohali furniture market

AA terrible fire broke out in the Mohali furniture market  : ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਅੱਗ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਂਦੇ ਕੈਮੀਕਲ ਕਾਰਨ ਅੱਗ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਪੁਲਿਸ ਟੀਮ ਵੀ ਮੌਕੇ 'ਤੇ ਮੌਜੂਦ ਹੈ | ਫਿਲਹਾਲ ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।