Viral video: ਪੰਜਾਬ ਵਿਚ ਵੀ ਲੱਗਿਆ Statue of Liberty?, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ 

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ ਵੀਡੀਓ

File Photo

Viral video:  ਚੰਡੀਗੜ੍ਹ - ਇੰਟਰਨੈੱਟ 'ਤੇ ਇਕ ਵੀਡੀਓ ਤੇਜ਼ੀ ਵਾਲ ਵਾਇਰਲ ਹੋ ਰਿਹਾ ਹੈ ਜੋ ਕਿ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਦੱਸਿਆ ਜਾ ਰਿਹਾ ਹੈ। 
ਇਸ ਵੀਡੀਓ ਵੇ ਯੂਜ਼ਰਸ ਦਾ ਧਿਆਨ ਅਪਣੇ ਵੱਲ ਖਿੱਚਿਆ ਹੈ। ਵੀਡੀਓ 'ਚ ਇਕ ਪਿੰਡ 'ਚ ਇਕ ਨਿਰਮਾਣ ਅਧੀਨ ਇਮਾਰਤ 'ਤੇ ਸਟੈਚੂ ਆਫ ਲਿਬਰਟੀ ਦਾ ਬੁੱਤ ਰੱਖਿਆ ਗਿਆ ਹੈ। ਸੋਸ਼ਲ ਮੀਡੀਆ ਉਪਭੋਗਤਾ ਆਲੋਕ ਜੈਨ ਦੁਆਰਾ ਪੋਸਟ ਕੀਤੇ ਗਏ ਇਸ ਵੀਡੀਓ ਨੂੰ ਐਕਸ (ਪਹਿਲਾਂ ਟਵਿੱਟਰ) 'ਤੇ 120,000 ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਸਥਾਨਕ ਲੋਕਾਂ ਨੂੰ ਇਮਾਰਤ ਦੀ ਛੱਤ 'ਤੇ ਪ੍ਰਸਿੱਧ ਅਮਰੀਕੀ ਸਮਾਰਕ ਦੀ ਨਕਲ ਲਗਾਉਂਦੇ ਹੋਏ ਦੇਖਿਆ ਗਿਆ ਹੈ, ਜਿਸ ਵਿਚ ਨਿਰਮਾਣ ਸਥਾਨ ਦੇ ਨੇੜੇ ਇਕ ਕਰੇਨ ਦਿਖਾਈ ਦੇ ਰਹੀ ਹੈ, ਜਿਸ ਦੀ ਵਰਤੋਂ ਸ਼ਾਇਦ ਇਸ ਸਟੈਚੂ ਨੂੰ ਚੁੱਕਣ ਲਈ ਕੀਤੀ ਗਈ ਸੀ।

ਸੋਸ਼ਲ ਮੀਡੀਆ 'ਤੇ ਲੋਕ ਇਸ ਨੂੰ ਲੈ ਕੇ ਕਾਫ਼ੀ ਮਜ਼ਾਕ ਕਰ ਰਹੇ ਹਨ। ਇੱਕ ਯੂਜ਼ਰ ਨੇ ਟਿੱਪਣੀ ਕੀਤੀ, "ਪਾਣੀ ਦੀ ਟੈਂਕੀ ਹੋਣੀ ਚਾਹੀਦੀ ਹੈ। ਤੁਹਾਨੂੰ ਪੰਜਾਬ ਵਿਚ ਹਵਾਈ ਜਹਾਜ਼, ਐਸਯੂਵੀ ਅਤੇ ਹਰ ਤਰ੍ਹਾਂ ਦੇ ਆਕਾਰ ਦੀਆਂ ਪਾਣੀ ਦੀਆਂ ਟੈਂਕੀਆਂ ਮਿਲਣਗੀਆਂ। ਇਕ ਹੋਰ ਯੂਜ਼ਰ ਨੇ ਕੈਨੇਡਾ 'ਚ ਪੰਜਾਬ ਦੇ ਮਹੱਤਵਪੂਰਨ ਪ੍ਰਵਾਸੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ, 'ਆਦਰਸ਼ਕ ਤੌਰ 'ਤੇ ਉਨ੍ਹਾਂ ਨੂੰ ਨਿਆਗਰਾ ਫਾਲਜ਼ ਬਣਾਉਣਾ ਚਾਹੀਦਾ ਸੀ ਤਾਂ ਜੋ ਕੈਨੇਡਾ ਨੂੰ ਯਾਦ ਨਾ ਕੀਤਾ ਜਾਵੇ।

ਇਕ ਤੀਜੇ ਯੂਜ਼ਰ ਨੇ ਮਜ਼ਾਕ 'ਚ ਲਿਖਿਆ, 'ਹੁਣ ਲੋਕ ਸਟੈਚੂ ਆਫ ਲਿਬਰਟੀ ਦੇਖਣ ਲਈ ਇਸ ਘਰ ਜਾ ਸਕਦੇ ਹਨ, ਨਿਊਯਾਰਕ ਜਾਣ ਦੀ ਜ਼ਰੂਰਤ ਨਹੀਂ ਹੈ। 
ਦੱਸ ਦਈਏ ਕਿ ਇਹ ਵੀਡੀਓ ਪਿਛਲੇ ਕਈ ਦਿਨਾਂ ਤੋਂ ਵਾਇਰਲ ਹੋ ਰਹੀ ਹੈ ਤੇ ਵੀਡੀਓ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ। ਹਾਲਾਂਕਿ ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।