Amritsar Blast News: ਅੰਮ੍ਰਿਤਸਰ 'ਚ ਹੋਇਆ ਜ਼ਬਰਦਸਤ ਧਮਾਕਾ, ਇੱਕ ਵਿਅਕਤੀ ਦੇ ਸਰੀਰ ਦੇ ਉੱਡੇ ਪਰਖੱਚੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar Blast News: ਪੁਲਿਸ ਹਾਦਸੇ ਦੇ ਕਾਰਨਾਂ ਦਾ ਲਗਾ ਰਹੀ ਪਤਾ

Amritsar Blast News in punjabi

Amritsar Blast News in punjabi : ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ 'ਤੇ ਸਥਿਤ 'ਡੀਸੈਂਟ ਐਵੇਨਿਊ' ਕਲੋਨੀ ਦੇ ਬਾਹਰ ਇੱਕ ਧਮਾਕਾ ਹੋਇਆ ਹੈ। ਜਿਸ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਧਮਾਕੇ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਦਹਿਸ਼ਤ ਫ਼ੈਲ ਗਈ ਅਤੇ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ।

ਚਸ਼ਮਦੀਦਾਂ ਅਨੁਸਾਰ ਧਮਾਕਾ ਅਚਾਨਕ ਹੋਇਆ ਅਤੇ ਆਵਾਜ਼ ਬਹੁਤ ਉੱਚੀ ਸੀ। ਜਦੋਂ ਲੋਕ ਉੱਥੇ ਪਹੁੰਚੇ, ਤਾਂ ਇੱਕ ਵਿਅਕਤੀ, ਜਿਸ ਦੇ ਹੱਥ ਅਤੇ ਲੱਤਾਂ ਦੇ ਪਰਖੱਚੇ ਉੱਡ ਗਏ ਸਨ,ਉਹ ਦਰਦ ਨਾਲ ਚੀਕਾਂ ਮਾਰ ਰਿਹਾ ਸੀ। ਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸਦਰ ਥਾਣੇ ਦੀ ਪੁਲਿਸ ਟੀਮ ਅਤੇ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚ ਗਿਆ। ਮੁੱਢਲੀ ਜਾਂਚ ਤੋਂ ਬਾਅਦ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਧਮਾਕਾ ਹੋਇਆ ਹੈ, ਅਤੇ ਇੱਕ ਵਿਅਕਤੀ ਘਟਨਾ ਸਥਾਨ 'ਤੇ ਜ਼ਖ਼ਮੀ ਪਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ "ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਧਮਾਕਾ ਕਿਸ ਕਾਰਨ ਹੋਇਆ। ਫੋਰੈਂਸਿਕ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ।"