ਅਕਾਲੀ ਦਲ ਨੇ ਕਾਂਗਰਸ ਵਿਰੁਧ ਕੀਤਾ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਇਕਾਈ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁਧ ਜ਼ਿਲ੍ਹਾ ਕਚਹਿਰੀ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ........
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਇਕਾਈ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਵਿਰੁਧ ਜ਼ਿਲ੍ਹਾ ਕਚਹਿਰੀ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿਤਾ। ਇਥੇ ਪਹੁੰਚੇ ਅਕਾਲੀ ਆਗੂਆਂ ਨੇ ਕਿਹਾ ਲੋਕ ਪਟਰੌਲ/ਡੀਜ਼ਲ ਦੀਆਂ ਕੀਮਤਾਂ ਕਾਰਨ ਤ੍ਰਾਹ-ਤ੍ਰਾਹ ਕਰ ਰਹੇ ਹਨ। ਸਰਕਾਰ ਤੁਰੰਤ ਪਟਰੌਲ/ਡੀਜ਼ਲ ਤੋਂ ਜੀ.ਐਸ.ਟੀ. ਹਟਾਵੇ ਤਾਂ ਜੋ ਲੋਕਾਂ ਨੂੰ ਵੱਡੀ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵੋਟਾਂ ਹਾਸਲ ਕਰਨ ਕੈਪਟਨ ਅਮਰਿੰਦਰ ਸਿੰਘ ਵਲੋਂ ਕਸਮਾਂ ਖਾ ਕੇ ਵਾਅਦੇ ਕੀਤੇ ਗਏ ਜਿਨ੍ਹਾਂ ਵਿਚੋਂ ਕੋਈ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਸਾਨਾਂ ਦੇ ਪੂਰਨ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ
ਸੀ ਪਰ ਕਿਸਾਨ ਲਗਾਤਾਰ ਖ਼ੁਦਕੁਸ਼ੀਆਂ ਕਰ ਰਹੇ ਹਨ। ਕਿਸਾਨਾਂ ਲਈ ਕੋਈ ਵੀ ਯੋਜਨਾ ਤਿਆਰ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੈਪਟਨ ਵਲੋਂ ਪੰਜਾਬ ਵਿਚੋਂ ਨਸ਼ੇ ਚਾਰ ਹਫ਼ਤੇ ਅੰਦਰ ਬੰਦ ਕਰਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਨਸ਼ੇ ਪਹਿਲਾਂ ਨਾਲੋਂ ਵੀ ਜ਼ਿਆਦਾ ਵਧ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਰਣਜੀਤ ਸਿੰਘ ਢਿੱਲੋ, ਹਰਭਜਨ ਸਿੰਘ ਡੰਗ, ਜਗਵਿੰਦਰ ਸਿੰਘ ਸੋਖੀ,
ਹਰਪ੍ਰੀਤ ਸਿੰਘ ਡੰਗ, ਭੁਪਿੰਦਰ ਸਿੰਘ ਭਿੰਦਾ, ਦਰਸ਼ਨ ਸਿੰਘ ਸ਼ਿਵਾਲਿਕ, ਸਵਰਨ ਸਿੰਘ ਮਹੋਲੀ, ਜਸਪਾਲ ਸਿੰਘ ਗਿਆਸਪੁਰਾ, ਗੁਰਦੀਪ ਸਿੰਘ ਗੋਸ਼ਾ , ਬਲਜੀਤ ਸਿੰਘ ਛੱਤਵਾਲ, ਗੁਰਿੰਦਰ ਪਾਲ ਪੱਪੂ, ਅੰਗਰੇਜ਼ ਸਿੰਘ ਚੋਹਲਾ, ਗੁਰਚਰਨ ਸਿੰਘ ਚੰਨਾ, ਰਾਜ ਕੁਮਾਰ, ਬਾਬਾ ਅਜੀਤ ਸਿੰਘ, ਹਰਚਰਨ ਸਿੰਘ ਗੋਹਲਵਾੜੀਆ, ਤਰਵਿੰਦਰ ਸਿੰਘ ਈਸ਼ਰ ਨਗਰ, ਬੀਬੀ ਸੁਰਿੰਦਰ ਕੌਰ ਦਿਆਲ ਆਦੀ ਹਾਜ਼ਰ ਸਨ।