ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਦੇਵ ਸਮਾਜ ਕਾਲਜ ਤਕ ਕੱਢੀ ਜਾਗਰੂਕਤਾ ਰੈਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਤਰਰਾਸ਼ਟਰੀ ਨਸ਼ਾ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ........

Taking Part in Student Awareness Rally

ਫ਼ਿਰੋਜ਼ਪੁਰ : ਅੰਤਰਰਾਸ਼ਟਰੀ ਨਸ਼ਾ ਅਤੇ ਨਸ਼ਾ ਤਸਕਰੀ ਵਿਰੋਧੀ ਦਿਵਸ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਤੇ ਖਿਡਾਰੀਆਂ ਦੀ ਜਾਗਰੂਕਤਾ ਰੈਲੀ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਤੋਂ ਜੋ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਹੁੰਦੀ ਹੋਈ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਪਹੁੰਚੀ।

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨਸ਼ਾ ਰੋਕੂ ਮੁਹਿੰਮ (ਡੇਪੋ) ਅਤੇ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਸਮੇਤ ਕਈ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ  ਸੂਬੇ ਦੇ ਲੋਕਾਂ ਨੂੰ ਸਰੀਰਕ, ਮਾਨਸਿਕ ਅਤੇ ਆਰਥਿਕ ਪੱਖੋਂ ਤੰਦਰੁਸਤ ਬਣਾਇਆ ਜਾ ਸਕੇ। ਨਸ਼ਾ ਕਰਨ  ਨਾਲ ਜਿੱਥੇ ਵਿਅਕਤੀ ਦੀ ਸਿਹਤ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਉਸ ਦਾ ਭਵਿੱਖ ਵੀ ਖ਼ਰਾਬ ਹੁੰਦਾ ਹੈ। ਨਸ਼ਿਆਂ ਦਾ ਖ਼ਾਤਮਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸਾਡੇ ਸਾਰਿਆਂ ਲਈ ਨਸ਼ਾ ਮੁਕਤ ਸਮਾਜ ਦਾ ਸੰਕਲਪ ਕਰਨਾ ਜ਼ਰੂਰੀ ਹੈ।