ਤੰਦਰੁਸਤ ਪੰਜਾਬ ਤਹਿਤ ਪੁਲਿਸ ਲਾਈਨ ਤੇ ਥਾਣਿਆਂ 'ਚ ਜਿੰਮ ਖੋਲ੍ਹੇ ਜਾਣਗੇ : ਸੰਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਸਿਰਜਣ ਦੀ ਵਚਨਬਧਤਾ ਤਹਿਤ ਅੱਜ ਅੰਤਰ ਰਾਸ਼ਟਰੀ ਨਸ਼ਾਖੋਰੀ.........

Plants Planted by Police Officers

ਰੂਪਨਗਰ : ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਸਿਰਜਣ ਦੀ ਵਚਨਬਧਤਾ ਤਹਿਤ ਅੱਜ ਅੰਤਰ ਰਾਸ਼ਟਰੀ ਨਸ਼ਾਖੋਰੀ ਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸਮਾਜ ਅੰਦਰ ਫੈਲ ਚੁੱਕੀ ਇਸ ਬੁਰਾਈ ਵਿਰੁਧ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਸੀਨੀਅਰ ਪੁਲਿਸ ਕਪਤਾਨ ਰਾਜ ਬਚਨ ਸਿੰਘ ਸੰਧੂ ਦੀ ਅਗਵਾਈ ਵਿਚ ਸਥਾਨਿਕ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪੁਲਿਸ ਯੂਥ ਤੇ ਵੈਟਰਨ ਕਲੱਬ, ਸਾਂਝ ਕੇਂਦਰਾਂ ਅਤੇ  ਸਮਾਜ ਦੇ ਵੱਖ ਵੱਖ ਵਰਗਾਂ ਦੇ ਮੈਂਬਰ ਸ਼ਾਮਲ ਹੋਏੇ।

ਇਸ ਮੌਕੇ  ਸੀਨੀਅਰ ਪੁਲਿਸ ਕਪਤਾਨ ਰਾਜ ਬਚਨ ਸਿੰਘ ਸੰਧੂ ਵਲੋਂ ਨਸ਼ਿਆਂ ਵਿਰੁਧ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਪ੍ਰਭਾਵਸ਼ਾਲੀ ਰੈਲੀ ਨੂੰ ਸਥਾਨਿਕ ਮਹਾਰਾਜਾ ਰਣਜੀਤ ਸਿੰਘ ਬਾਗ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿਚ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਮਾਜ ਦੇ ਹਰ ਵਰਗ ਦੇ ਲੋਕ ਸ਼ਾਮਿਲ ਹੋਏ ਜਿਨ੍ਹਾਂ ਵਿਚ ਮਨਮੀਤ ਸਿੰਘ ਢਿਲੋਂ ਪੁਲਿਸ ਕਪਤਾਨ, ਮਨਵੀਰ ਸਿੰਘ ਬਾਜਵਾ ਉਪ ਪੁਲਿਸ ਕਪਤਾਨ, ਮੈਡਮ ਮਨਜੋਤ ਕੌਰ ਉਪ ਪੁਲਿਸ ਕਪਤਾਨ (ਸਿਖਲਾਈ ਅਧੀਨ) ਵੀ ਮੌਜੂਦ ਸਨ। 

ਇਸ ਮੌਕੇ ਰਾਜਬਚਨ ਸਿੰਘ ਬੰਧੂ ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਰੂਪਨਗਰ ਪੁਲਿਸ ਲਾਈਨ ਅਤੇ ਸਾਰੇ ਥਾਣਿਆਂ ਵਿਚ ਜਲਦ ਹੀ ਜਿਮ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਵਿਚ ਕਿ ਨੌਜਵਾਨ ਕਸਰਤ ਕਰ ਕੇ ਤੰਦਰੁਸਤ ਰਹਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿ ਸਕਣ। ਇਸ ਸੈਮੀਨਾਰ ਦੌਰਾਨ ਹੋਰਨਾ ਤੋਂ ਇਲਾਵਾ ਸ਼ੀਲ ਨਾਰੰਗ ਜਨਰਲ ਸਕੱਤਰ ਪੰਜਾਬ ਮਹਿਲਾ ਕਾਂਗਰਸ, ਭਗਵੰਤ ਕੌਰ, ਸੀਮਾ ਚੌਧਰੀ, ਗੀਤਾ ਰਾਣੀ, ਐਚ.ਐਸ.ਰਾਹੀਂ ਮੈਂਬਰ ਸਾਂਝ ਕੇਂਦਰ, ਜ਼ਿਲ੍ਹਾ ਸਾਂਝ ਕੇਂਦਰ ਦੇ ਸੱਕਤਰ ਰਾਜਿੰਦਰ ਸੈਣੀ ਆਦਿ ਹਾਜ਼ਰ ਸਨ।