ਅੰਮ੍ਰਿਤਸਰ ‘ਚ 100 ਦੇ ਕਰੀਬ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ
ਅੰਮ੍ਰਿਤਸਰ ਦੇ ਚਮਰੰਗ ਰੋਡ ਇਲਾਕੇ ਵਿਚ 100 ਦੇ ਲਗਪਗ ਝੁੱਗੀਆਂ ਨੂੰ ਅਚਾਨਕ...
Amritsar in Slum dwellers
ਅੰਮ੍ਰਿਤਸਰ: ਅੰਮ੍ਰਿਤਸਰ ਦੇ ਚਮਰੰਗ ਰੋਡ ਇਲਾਕੇ ਵਿਚ 100 ਦੇ ਲਗਪਗ ਝੁੱਗੀਆਂ ਨੂੰ ਅਚਾਨਕ ਭਿਆਨਕ ਅੱਗ ਲੱਗ ਜਾਣ ਦਾ ਸਮਾਚਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਿ ਤੇਜ਼ ਹਵਾ ਨੇ 100 ਦੇ ਲਗਪਗ ਝੁੱਗੀਆਂ ਨੂੰ ਅਪਣੀ ਲਪੇਟ ਵਿਚ ਲੈ ਲਿਆ ਹੈ। ਇਨ੍ਹਾਂ ਝੁੱਗੀਆਂ ਵਿਚ ਬੱਚਿਆਂ ਦੇ ਹੋਣ ਦਾ ਖ਼ਦਸ਼ਾ ਦੱਸਿਆ ਜਾ ਰਿਹਾ ਹੈ।