ਇਸ ਮਸ਼ਹੂਰ ਚਿੱਤਰਕਾਰ ਨੇ ਬਣਾਈ ਸ਼ਹੀਦ ਗੁਰਤੇਜ ਸਿੰਘ ਦੀ ਤਸਵੀਰ

ਏਜੰਸੀ

ਖ਼ਬਰਾਂ, ਪੰਜਾਬ

ਬਠਿੰਡਾ ਸ਼ਹਿਰ ਦੇ ਮਸ਼ਹੂਰ ਚਿੱਤਰਕਾਰ ਗੁਰਪ੍ਰੀਤ ਸਿੰਘ ਨੇ ਸ਼ਹੀਦ ............

martyr Gurtej singh

ਬਠਿੰਡਾ: ਬਠਿੰਡਾ ਸ਼ਹਿਰ ਦੇ ਮਸ਼ਹੂਰ ਚਿੱਤਰਕਾਰ ਗੁਰਪ੍ਰੀਤ ਸਿੰਘ ਨੇ ਸ਼ਹੀਦ ਗੁਰਤੇਜ ਸਿੰਘ ਨੂੰ ਵੱਖਰੇ ਢੰਗ ਨਾਲ ਸ਼ਰਧਾਂਜਲੀ ਭੇਟ ਕੀਤੀ ਹੈ। ਚਿੱਤਰਕਾਰ ਨੇ ਸ਼ਹੀਦ ਗੁਰਤੇਜ ਸਿੰਘ ਦੀ ਤਸਵੀਰ ਬਣਾ ਕੇ ਸ਼ਰਧਾਂਜਲੀ ਭੇਟ ਕੀਤੀ ਹੈ ।

ਇਸ ਬਾਰੇ ਗੱਲ ਕਰਦਿਆਂ  ਚਿੱਤਰਕਾਰ ਗੁਰਪ੍ਰੀਤ ਨੇ ਦੱਸਿਆ ਕਿ ਉਸਨੇ ਇਹ ਤਸਵੀਰ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਲਈ ਬਣਾਈ ਸੀ, ਜੋ ਉਸਦੇ ਪਰਿਵਾਰਕ ਮੈਂਬਰਾਂ ਨੂੰ ਭੇਂਟ ਕਰ ਦਿੱਤੀ ਗਈ ਹੈ। 

ਦੱਸ ਦਈਏ ਕਿ ਲੱਦਾਖ ਦੀ ਗਲਵਾਨ ਘਾਟੀ ਵਿੱਚ ਭਾਰਤ ਅਤੇ ਚੀਨ ਦੀ ਸੈਨਾ ਦਰਮਿਆਨ ਹੋਈ ਹਿੰਸਕ ਝੜਪ ਵਿੱਚ ਦੇਸ਼ ਦੇ 20 ਜਵਾਨ ਸ਼ਹੀਦ ਹੋਏ ਸਨ।

ਇਨ੍ਹਾਂ ਵਿਚੋਂ ਇਕ ਗੁਰਤੇਜ ਸਿੰਘ (22) ਪੁੱਤਰ ਵਿਰਸਾ ਸਿੰਘ, ਬੁੜਲਾਡਾ ਪਿੰਡ ਵਿਚ ਬੀਰੇਵਾਲ ਡੋਗਰਾ ਦਾ ਸੀ ਜਿਸਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦੇਸ਼ ਲਈ ਸ਼ਹਾਦਤ ਦਾ ਜਾਮ ਪਾ ਲਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ