ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ : ਰਮਨ ਬਹਿਲ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ। 

Examination for School Librarian Posts on 18th July: Raman Behl

ਚੰਡੀਗੜ੍ਹ - ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਚੇਅਰਮੈਨ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ  ਨੂੰ ਲੈਣ ਸਬੰਧੀ ਤਿਆਰੀ ਮੁੰਕਮਲ ਕਰ ਲਈ ਗਈ ਹੈ।

ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਦੌਰਾਨ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ। ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।