ਦਰਦਨਾਕ ਹਾਦਸਾ: ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਗੇ ਜਾ ਰਹੇ ਟਰੈਕਟਰ ਨੂੰ ਪਿੱਛੋਂ ਆ ਰਹੀ ਕਾਰ ਨੇ ਮਾਰੀ ਟੱਕਰ

Tragic accident

ਅਨੰਦਪੁਰ ਸਾਹਿਬ( ਸੰਦੀਪ ਸ਼ਰਮਾ) ਰੋਪੜ ਨੰਗਲ ਰੋਡ 'ਤੇ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਸੜਕ ਤੇ ਅੱਗੇ ਜਾ ਰਹੇ ਟਰੈਕਟਰ ਨੂੰ ਪਿੱਛੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ

ਜਿਸ ਨਾਲ ਟਰੈਕਟਰ ਬੇਕਾਬੂ ਹੋ ਗਿਆ ਤੇ ਪਲਟ ਗਿਆ ਜਿਸ ਕਰਨ ਟਰੈਕਟਰ ਚਾਲਕ ਦੀ ਮੌਕੇ ਤੇ ਹੀ ਮੌਤ ਗਈ। ਮ੍ਰਿਤਕ ਦੀ ਪਹਿਚਾਣ ਗੰਗੂਵਾਲ ਨਿਵਾਸੀ  ਵਜੋਂ ਹੋਈ ਹੈ। ਇਸ ਸਬੰਧ ਵਿਚ ਏਐਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਕਾਰ ਵੱਲੋਂ ਟਰੈਕਟਰ ਨੂੰ ਪਿਛੇ ਤੋਂ ਟੱਕਰ ਮਾਰੀ ਗਈ।

ਜਿਸ ਨਾਲ ਟਰੈਕਟਰ ਪਲਟ ਗਿਆ ਅਤੇ  ਟਰੈਕਟਰ ਚਾਲਕ ਦੀ ਆਪਣੇ ਹੀ ਟਰੈਕਟਰ ਹੇਠ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਦੀ ਭਾਲ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ।