ਬਜਟ ’ਚ ਕਿਤੇ ਵੀ ‘ਆਪ’ ਨੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਗਾਰੰਟੀਆਂ ਦਾ ਜ਼ਿਕਰ ਨਹੀਂ ਕੀਤਾ-ਪ੍ਰਤਾਪ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਫ਼ਤ ਬਿਜਲੀ ਸਕੀਮ ਬਾਰੇ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ।

Partap Singh Bajwa

 

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਖਾਰਜ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਵਿਚ ਇਹ ਨਹੀਂ ਦੱਸ ਸਕੇ ਹਨ ਕਿ 300 ਯੂਨਿਟ ਮੁਫਤ ਬਿਜਲੀ ਦੇਣ ਦੀ ਸਕੀਮ, ਜਿਸ ਨੂੰ ਉਹ ਪਹਿਲੀ ਜੁਲਾਈ ਤੋਂ ਸ਼ੁਰੂ ਕਰਨ ਦੀ ਗੱਲ ਕਰ ਰਹੇ ਹਨ, ਉਸ ਲਈ ਬਜਟ ਦਾ ਪ੍ਰਬੰਧ ਕਿੱਥੇ ਕੀਤਾ ਗਿਆ ਹੈ? ਉਹਨਾਂ ਕਿਹਾ ਕਿ ਬਜਟ ’ਚ ਕਿਤੇ ਵੀ ‘ਆਪ’ ਨੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਗਾਰੰਟੀਆਂ ਦਾ ਜ਼ਿਕਰ ਨਹੀਂ ਕੀਤਾ ਗਿਆ।

Partap Singh Bajwa

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਫ਼ਤ ਬਿਜਲੀ ਸਕੀਮ ਬਾਰੇ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਬਾਜਵਾ ਨੇ ਕਿਹਾ ਕਿ ਵਿੱਤ ਮੰਤਰੀ ਖੁਦ ਮੰਨ ਰਹੇ ਹਨ ਕਿ ਇਸ ਮਹੀਨੇ ਜੂਨ ਦੇ ਅੰਤ ਤੱਕ ਜੀਐਸਟੀ ਮੁਆਵਜ਼ੇ ਵਜੋਂ ਮਿਲਣ ਵਾਲੇ 14-15,000 ਕਰੋੜ ਰੁਪਏ ਰੁਕ ਜਾਣਗੇ। ਇਸ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਬਜਟ ਵਿਚ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ।

Punjab Budget

'ਆਪ' ਨੇ ਵਾਅਦਾ ਕੀਤਾ ਸੀ ਕਿ ਉਹ ਮੁਹੱਲਾ ਕਲੀਨਿਕ ਬਣਾਏਗੀ। ਹੁਣ ਬਜਟ ਵਿਚ ਸਿਰਫ਼ 117 ਮੁਹੱਲਾ ਕਲੀਨਿਕਾਂ ਦਾ ਜ਼ਿਕਰ ਕੀਤਾ ਗਿਆ ਹੈ। ਮੁਹੱਲਾ ਕਲੀਨਿਕ ਦਾ ਮਤਲਬ ਹੈ ਹਰੇਕ ਮੁਹੱਲੇ ਵਿਚ ਇਕ ਕਲੀਨਿਕ। ਜਿੱਥੇ ਸਰਕਾਰ ਹੁਣ ਸਿਰਫ਼ 117 ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਕਰ ਰਹੀ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿਚ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਕੁਝ ਨਹੀਂ ਕਿਹਾ। ਇਹ ਔਰਤਾਂ ਨਾਲ ਧੋਖਾ ਹੈ।

Tweet

ਮਾਨ ਸਰਕਾਰ ਦੇ ਬਜਟ ਤੇ ਰਾਜਾ ਵੜਿੰਗ ਦਾ ਟਵੀਟ

ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਰਾਜਾ ਵੜਿੰਗ ਨੇ ਲਿਖਿਆ, “AAP ਸਰਕਾਰ ਦਾ ਬਜਟ ਇਕ ਹੋਰ ਨੌਟੰਕੀ ਹੈ। 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਲਈ 1000 ਰੁਪਏ ਕਿੱਥੇ ਹਨ? ਕੀਤੇ ਗਏ ਐਲਾਨਾਂ ਲਈ ਪੈਸਾ ਕਿੱਥੇ ਹੈ? ਇਹ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਇਕ ਹੋਰ ਕਵਾਇਦ ਹੈ। ਇਸ ਲਈ ਸਰੋਤ ਜੁਟਾਉਣ ਦਾ ਕੋਈ ਪ੍ਰਬੰਧ ਨਹੀਂ ਹੈ”।