'ਆਪ' ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ 'ਚ ਹੋਈ ਸੂਬਾ ਕਮੇਟੀ ਦੀ ਮੀਟਿੰਗ
ਸੰਗਠਨ ਨੂੰ ਮਜ਼ਬੂਤ ਕਰਨ ਲਈ ਲਏ ਗਏ ਅਹਿਮ ਫ਼ੈਸਲੇ
Punjab News
8 ਜੁਲਾਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਅਹਿਮ ਮੀਟਿੰਗ
ਸਾਰੇ ਜ਼ਿਲ੍ਹਾ ਪ੍ਰਧਾਨ, ਸਕੱਤਰ ਅਤੇ ਲੋਕ ਸਭਾ ਇੰਚਾਰਜ ਤੇ ਸਹਿ ਇੰਚਾਰਜ ਹੋਣਗੇ ਸ਼ਾਮਲ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਅੱਜ ਸੂਬਾ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਫ਼ੈਸਲੇ ਵੀ ਲਏ ਗਏ। ਅੱਜ ਦੀ ਇਸ ਬੈਠਕ ਦੌਰਾਨ 8 ਜੁਲਾਈ ਨੂੰ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਬੁਲਾਉਣ ਬਾਰੇ ਵੀ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਖ਼ਰਾਬ ਮੌਸਮ ਕਾਰਨ ਹੈਲੀਕਾਪਟਰ ਦੀ ਹੰਗਾਮੀ ਲੈਂਡਿੰਗ ਦੌਰਾਨ ਜ਼ਖ਼ਮੀ ਹੋਈ ਮਮਤਾ ਬੈਨਰਜੀ
ਅੱਠ ਜੁਲਾਈ ਨੂੰ ਹੋਣ ਵਾਲੀ ਇਸ ਮੀਟਿੰਗ ਵਿਚ ਸਾਰੇ ਵਿੰਗਾਂ ਦੇ ਸੂਬਾ ਪ੍ਰਧਾਨ ਅਤੇ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਸਕੱਤਰ ਵੀ ਮੀਟਿੰਗ ਵਿਚ ਸ਼ਾਮਲ ਹੋਣਗੇ। ਦੱਸ ਦੇਈਏ ਕਿ ਆਉਣ ਵਾਲੀ ਮੀਟਿੰਗ ਵਿਚ ਲੋਕ ਸਭਾ ਇੰਚਾਰਜ ਅਤੇ ਸਹਿ ਇੰਚਾਰਜ ਵੀ ਸ਼ਾਮਲ ਹੋਣਗੇ।