ਕੋਰੋਨਾ ਵਿਰੁਧ ਲੜਾਈ ਲੜ ਰਹੇ ਮੁਲਾਜ਼ਮਾਂ ਨੂੰ ਫ਼ੌਰੀ ਪੱਕਾ ਕਰੇ ਸਰਕਾਰ : ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਵਿਰੁਧ ਫ਼ਰੰਟ ਲਾਈਨ 'ਤੇ ਖੜੇ ਹੋ ਕੇ ਸਿੱਧੀ ਲੜਾਈ ਲੜ

Harpal Singh Cheema

ਚੰਡੀਗੜ੍ਹ, 26 ਜੁਲਾਈ (ਨੀਲ ਭਲਿੰਦਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੋਰੋਨਾ ਮਹਾਂਮਾਰੀ ਵਿਰੁਧ ਫ਼ਰੰਟ ਲਾਈਨ 'ਤੇ ਖੜੇ ਹੋ ਕੇ ਸਿੱਧੀ ਲੜਾਈ ਲੜ ਰਹੇ ਮਲਟੀਪਰਪਜ਼ ਹੈਲਥ ਵਰਕਰਾਂ ਸਮੇਤ ਕੌਮੀ ਸਿਹਤ ਮਿਸ਼ਨ ਐਨ.ਐਚ.ਐਮ. ਅਧੀਨ ਸਾਲਾਂ ਤੋਂ ਸੇਵਾਵਾਂ ਦੇ ਰਹੇ ਸਾਰੇ ਠੇਕਾ ਆਧਾਰਤ ਅਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਸਕੇਲ ਪੱਕਾ ਕਰਨ ਦੀ ਮੰਗ ਕੀਤੀ ਹੈ।

ਐਤਵਾਰ ਨੂੰ ਪਾਰਟੀ ਹੈੱਡਕੁਆਟਰ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਬੁਲਾਰੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਕੋਰੋਨਾ ਵਿਰੁਧ ਲੜ ਰਹੇ ਯੋਧਿਆਂ ਦਾ ਸੱਚਮੁੱਚ ਮਾਣ ਸਨਮਾਨ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਦਾ ਪਿਛਲੇ 15 ਤੇ 18 ਸਾਲਾਂ ਤੋਂ ਕੀਤਾ ਜਾ ਰਿਹਾ ਵਿੱਤੀ ਤੇ ਮਾਨਸਕ ਸ਼ੋਸ਼ਣ ਬੰਦ ਕਰੇ ਅਤੇ ਐਚ.ਐਨ.ਐਮ.  ਅਧੀਨ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਹੋਰਨਾਂ ਸੂਬਿਆਂ ਦੀ ਸਰਕਾਰਾਂ ਵਾਂਗ ਰੈਗੂਲਰ ਸਕੇਲ ਤੁਰਤ ਜਾਰੀ ਕਰੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੇ ਪੰਜਾਬ ਦੇ ਲੋਕਾਂ ਅਤੇ ਸੂਬਾ ਸਰਕਾਰ ਨੂੰ ਸਬਕ ਦਿਤਾ ਹੈ ਕਿ ਸਰਕਾਰੀ ਸਿਹਤ ਸੁਵਿਧਾਵਾਂ ਵਧੀਆਂ ਹੋਣਾ ਕਿੰਨੀਆਂ ਜ਼ਰੂਰੀ ਹੁੰਦੀਆਂ ਹਨ। ਪਿਛਲੇ ਤਿੰਨ-ਚਾਰ ਦਹਾਕਿਆਂ ਤੋਂ ਪੰਜਾਬ ਦੀਆਂ ਸਾਲ ਦਰ ਸਾਲ ਨਿੱਘਰਦੀਆਂ ਜਾ ਰਹੀਆਂ ਸਰਕਾਰੀ ਸਿਹਤ ਸੇਵਾਵਾਂ ਕਾਰਨ ਅੱਜ ਪੰਜਾਬ ਦੇ ਲੋਕ ਕਿਸ ਕਦਰ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ 'ਤੇ ਨਿਰਭਰ ਹੋ ਗਏ ਹਨ। ਪਰ ਅਜਿਹੀ ਮਹਾਂਮਾਰੀ 'ਚ ਬਹੁਗਿਣਤੀ ਵਿਚ ਪ੍ਰਾਈਵੇਟ ਹਸਪਤਾਲਾਂ ਦੇ ਦਰਵਾਜ਼ੇ ਵੀ ਬੰਦ ਕਰ ਲਏ ਗਏ

ਤੇ ਜੋ ਖੁੱਲੇ ਹਨ ਉਨ੍ਹਾਂ ਦਾ ਇਲਾਜ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਸਰਕਾਰ ਦੀ ਤਰਜ਼ 'ਤੇ ਸਿਹਤ ਸੇਵਾਵਾਂ ਲਈ ਬਜਟ 'ਚ ਵਿਸ਼ੇਸ਼ ਵਾਧੇ ਨਾਲ ਸੂਬੇ ਦੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਜ਼ ਨੂੰ ਅਪਗ੍ਰੇਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੱਡੇ ਪੱਧਰ 'ਤੇ ਨਵੀਂ ਭਰਤੀ ਦੇ ਨਾਲ ਨਾਲ ਸਭ ਤੋਂ ਪਹਿਲਾਂ ਐਨਐਚਐਮ ਤੇ ਹੋਰ ਸ੍ਰੇਣੀਆਂ ਅਧੀਨ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਟਾਫ ਨੂੰ ਬਿਨਾਂ ਸ਼ਰਤ ਟੈੱਸਟ ਪ੍ਰੀਖਿਆ ਦੇ ਰੈਗੂਲਰ ਕੀਤਾ ਜਾਵੇ।

'ਆਪ' ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੀਆਂ ਤਾਂ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲ ਦੇ ਆਧਾਰ 'ਤੇ ਇਨ੍ਹਾਂ ਯੋਧਿਆਂ ਨੂੰ ਰੈਗੂਲਰ ਸਕੇਲ ਰਾਹੀਂ ਕੋਰੋਨਾ ਵਿਰੁਧ ਲੜਨ ਦਾ ਤੋਹਫ਼ਾ ਦੇਵੇਗੀ