ਹੁਣ ਨਿਜੀ ਹਸਪਤਾਲ ਵੀ ਲੈ ਸਕਣਗੇ ਪੰਜਾਬ ਸਰਕਾਰ ਦੇ ਪਲਾਜ਼ਮਾ ਬੈਂਕ ਤੋਂ ਪਲਾਜ਼ਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਿਸ਼ਨ ਫ਼ਤਹਿ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ

Now private hospitals will also be able to get plasma from Punjab Government's Plasma Bank

ਚੰਡੀਗੜ੍ਹ, 26 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਮਿਸ਼ਨ ਫ਼ਤਹਿ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਕਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰਨ ਵਾਲੇ ਸੂਬੇ ਦੇ ਨਿਜੀ ਹਸਪਤਾਲ ਨੂੰ ਲਾਗਤ ਮੁੱਲ 'ਤੇ ਪਲਾਜ਼ਮਾ ਬੈਂਕ ਤੋਂ ਪਲਾਜ਼ਮਾ ਮੁਹਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਡਾਕਟਰੀ ਸਿਖਿਆ ਅਤੇ ਖੋਜ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਪਲਾਜ਼ਮਾ ਬੈਂਕ ਦੀ ਸਥਾਪਨਾ ਵਾਲੇ ਦਿਨ ਤੋਂ ਹੀ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਨਿਜੀ ਹਸਪਤਾਲਾਂ ਵਲੋਂ ਪਲਾਜ਼ਮਾ ਮੁਹਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ,

ਜਿਸ ਨੂੰ ਸਰਕਾਰ ਨੇ ਵਿਚਾਰਨ ਉਪਰੰਤ ਫ਼ੈਸਲਾ ਕੀਤਾ ਹੈ ਕਿ ਇਨ੍ਹਾਂ ਨਿਜੀ ਹਸਪਤਾਲਾਂ ਨੂੰ ਲਾਗਤ ਮੁੱਲ, ਜੋ 20 ਹਜ਼ਾਰ ਰੁਪਏ ਪ੍ਰਤੀ ਯੂਨਿਟ ਹੈ, 'ਤੇ ਉਪਲਬਧ ਕਰਵਾਇਆ ਜਾਵੇਗਾ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਮੁਫ਼ਤ ਉਪਲਬਧ ਕਰਵਾਇਆ ਜਾਵੇਗਾ। ਵਿਭਾਗ ਵਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿਤਾ ਗਿਆ ਹੈ। ਇਥੇ ਇਹ ਵਰਨਣਯੋਗ ਹੈ ਕਿ ਪੰਜਾਬ ਰਾਜ ਦੇ ਪਹਿਲੇ ਪਲਾਜ਼ਮਾ ਬੈਂਕ ਦਾ ਉਦਘਾਟਨ ਡਾਕਟਰੀ ਸਿਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ 21 ਜੁਲਾਈ ਨੂੰ ਆਨਲਾਈਨ ਕੀਤਾ ਸੀ।