ਟਰੂਡੋ ਸਰਕਾਰ ਵੱਲੋਂ ਰੈਫਰੈਂਡਮ 2020 ਨੂੰ ਰੱਦ ਕਰਨ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਏਜੰਸੀ

ਖ਼ਬਰਾਂ, ਪੰਜਾਬ

ਅੱਜ ਭਾਰਤ ਦੇ ਲੋਕ ਅਤੇ ਭਾਰਤ...

Trudeau government Referendum 2020 Ravneet Bittu     

ਕੈਨੇਡਾ ਨੇ ਖਾਲਿਸਤਾਨ ਪੱਖੀ ਸਮੂਹ ਸਿੱਖ ਫਾਰ ਜਸਟਿਸ (SFJ) ਵੱਲੋਂ ਕਰਵਾਏ ਜਾ ਰਹੇ ‘ਰੈਫਰੈਂਡਮ 2020’ ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੇ ਹੁਣ ਲੁਧਿਆਣਾ ਤੋਂ ਕਾਂਗਰਸ ਐਮਪੀ ਰਵਨੀਤ ਬਿੱਟੂ ਖੁੱਲ੍ਹ ਕੇ ਬੋਲੇ ਹਨ। ਉਹਨਾਂ ਕਿਹਾ ਕਿ, “ਕੈਨੇਡਾ ਵੱਲੋਂ ‘ਰੈਫਰੈਂਡਮ 2020’ ਨੂੰ ਰੱਦ ਕਰਨਾ ਇਕ ਜਿੱਤ ਹੈ। ਇਸ ਨੂੰ ਲੈ ਕੇ ਟਰੂਡੋ ਸਰਕਾਰ ਨੇ ਸਾਰੀ ਜਾਂਚ ਕਰ ਕੇ ਹੀ ਇਸ ਦਾ ਫ਼ੈਸਲਾ ਕੀਤਾ ਹੈ।

ਅੱਜ ਭਾਰਤ ਦੇ ਲੋਕ ਅਤੇ ਭਾਰਤ ਮਜ਼ਬੂਤ ਹੋ ਚੁੱਕਾ ਹੈ। ਹੁਣ ਉਹ ਕੈਨੇਡਾ ਵਿਚ ਨਹੀਂ ਜਾ ਸਕਦੇ।” ਉਹਨਾਂ ਨੇ ਲੋਕਾਂ ਨੂੰ ਅਪਣੀ ਜੀਮੇਲ ਤੇ ਅਪਣੀ ਮੁਸ਼ਕਿਲ ਦਸਣ ਲਈ ਵੀ ਕਿਹਾ ਹੈ ਕਿ ਉਹਨਾਂ ਨੂੰ ਜੇ ਕੋਈ ਖਾਲਿਸਤਾਨੀ ਵੱਲੋਂ ਤੰਗ ਕੀਤਾ ਜਾਂਦਾ ਹੈ ਤਾਂ ਉਹ ਉਹਨਾਂ ਦੀ ਜ਼ਰੂਰ ਮਦਦ ਕਰਨਗੇ। ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਗਿਆਨੀ ਹਰਪ੍ਰੀਤ ਸਿੰਘ ਤੇ ਨਿਸ਼ਾਨੇ ਲਗਾਉਂਦੇ ਹੋਏ ਕਿਹਾ ਕਿ, “ਉਹਨਾਂ ਨੇ ਜੱਥੇਦਾਰ ਨੂੰ ਬੇਨਤੀ ਕੀਤੀ ਸੀ ਕਿ ਉਹ ਅਪਣੇ ਸ਼ਬਦ ਵਾਪਸ ਲੈ ਲੈਣ।

ਜਿੰਨੀਆਂ ਵੀ ਬੇਅਦਬੀਆਂ ਹੋਈਆਂ ਉਹ ਵੀ ਜੱਥੇਦਾਰ ਹਰਪ੍ਰੀਤ ਸਿੰਘ ਦੇ ਸਮੇਂ ਵਿਚ ਹੀ ਹੋਈਆਂ ਹਨ।”  ਇਸ ਬਾਰੇ ਉਹਨਾਂ ਨੂੰ ਡੂੰਘਾਈ ਨਾਲ ਸੋਚਣ ਦੀ ਲੋੜ ਹੈ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਲਿਸਤਾਨ ਪੱਖੀ ਸਮੂਹ ਸਿਖ਼ਸ ਫਾਰ ਜਸਟਿਸ (ਐਸ.ਐਫ.ਜੇ) ਵੱਲੋਂ ਕਰਵਾਏ ਜਾ ਰਹੇ 'ਰੈਫਰੈਂਡਮ 2020' ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਦੇ ਕੈਨੇਡਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਕੈਨੇਡਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਦੇ ਹਵਾਲੇ ਨਾਲ ਇੱਕ ਮੀਡੀਆ ਰਿਪੋਰਟ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਇਹ ਪ੍ਰਤੀਕਿਰਿਆ ਜ਼ਾਹਰ ਕੀਤੀ। ਕੈਨੇਡਾ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ "ਕੈਨੇਡਾ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਖੇਤਰੀ ਅਖੰਡਤਾ ਦਾ ਸਤਿਕਾਰ ਕਰਦਾ ਹੈ ਅਤੇ ਕੈਨੇਡਾ ਦੀ ਸਰਕਾਰ ਇਸ ਰੈਫ਼ਰੈਂਡਮ ਨੂੰ ਮਾਨਤਾ ਨਹੀਂ ਦੇਵੇਗੀ।"

ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਵੱਲੋਂ ਇਸ ਮੁੱਦੇ 'ਤੇ ਲਿਆ ਗਿਆ ਸਪੱਸ਼ਟ ਰੁਖ਼ ਮਿਸਾਲ ਕਾਇਮ ਕਰਦਾ ਹੈ ਅਤੇ ਹੋਰ ਦੇਸ਼ਾਂ ਅਤੇ ਸਰਕਾਰਾਂ ਨੂੰ ਵੀ ਐਸਐਫਜੇ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੂਸਰੇ ਦੇਸ਼ ਵੀ ਕੈਨੇਡਾ ਵਾਂਗ ਹੀ ਅਜਿਹਾ ਕਦਮ ਚੁੱਕਣਗੇ ਅਤੇ 'ਰੈਫਰੈਂਡਮ 2020' ਨੂੰ ਰੱਦ ਕਰਨਗੇ ਜਿਸਨੂੰ ਐਸਐਫਜੇ ਭਾਰਤ ਨੂੰ ਫਿਰਕੂ ਲੀਹਾਂ 'ਤੇ ਵੰਡਣ ਲਈ ਇਸਤੇਮਾਲ ਕਰ ਰਿਹਾ ਹੈ।

ਸਿਖ਼ਸ ਫਾਰ ਜਸਟਿਸ ਸੰਗਠਨ 'ਤੇ ਭਾਰਤ ਨੇ ਅੱਤਵਾਦੀ ਸੰਗਠਨ ਵਜੋਂ ਪਾਬੰਦੀ ਲਗਾਈ ਹੈ।ਇਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪਨੂੰ ਨੂੰ ਭਾਰਤੀ ਧਰਤੀ 'ਤੇ ਪਾਕਿਸਤਾਨ ਸਮਰਥਿਤ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਉਤਸ਼ਾਹਤ ਕਰਨ ਲਈ ਇੱਕ ਅੱਤਵਾਦੀ ਘੋਸ਼ਿਤ ਕੀਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ SFJ ਦਾ ਖੁੱਲ੍ਹੇਆਮ ਵਿਰੋਧ ਨਾ ਕਰਨਾ, ਕਿਸੇ ਵੀ ਦੇਸ਼ ਲਈ ਖ਼ਤਰਨਾਕ ਮਿਸਾਲ ਕਾਇਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਨੇ ਐਸਐਫਜੇ ਦੀ ਖਾਲਿਸਤਾਨ ਪੱਖੀ ਲਹਿਰ ਨੂੰ ਸਪੱਸ਼ਟ ਤੌਰ 'ਤੇ ਰੱਦ ਕਰ ਦਿੱਤਾ ਸੀ, ਜਿਸ ਨੂੰ ਸੰਗਠਨ ਪਾਕਿਸਤਾਨ ਦੇ ਆਈ.ਐੱਸ.ਆਈ ਦੇ ਇਸ਼ਾਰੇ 'ਤੇ ਫੈਲਾ ਰਿਹਾ ਸੀ।    

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।