ਪੰਜਾਬ ਸਰਕਾਰ ਦੇਵੇਗੀ ਅੰਦੋਲਨ ‘ਚ ਸ਼ਹੀਦ ਹੋਏ 220 ਕਿਸਾਨ ਪਰਿਵਾਰਾਂ ਨੂੰ ਨੌਕਰੀਆਂ: ਰਾਜਕੁਮਾਰ ਵੇਰਕਾ

ਏਜੰਸੀ

ਖ਼ਬਰਾਂ, ਪੰਜਾਬ

ਵੇਰਕਾ ਨੇ ਕਿਹਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਪਰਿਵਾਰਾਂ ਦੀ ਬਾਂਹ ਫੜ੍ਹ ਕੇ ਉਨ੍ਹਾਂ ਦੇ ਸੱਚੇ ਹਮਦਰਦ ਹੋਣ ਦਾ ਸਬੂਤ ਦਿੱਤਾ ਹੈ।

Rajkumar Verka

ਚੰਡੀਗੜ੍ਹ: ਕਾਂਗਰਸ (Congress) ਦੇ ਬੁਲਾਰੇ ਰਾਜਕੁਮਾਰ ਵੇਰਕਾ (Rajkumar Verka) ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਅੰਦੋਲਨ (Farmers Protest) ‘ਚ ਆਪਣੀ ਜਾਨ ਦਵਾ ਬੈਠੇ 220 ਕਿਸਾਨਾਂ ਦੇ ਪਰਿਵਾਰਾਂ (Families of 220 martyred Farmers) ਨੂੰ ਨੌਕਰੀਆਂ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਿਸਾਨ ਅੰਦੋਲਨ ਦੌਰਾਨ ਦਿੱਲੀ ਅਤੇ ਹਰਿਆਣਾ ਵਿਚ ਜਿੰਨ੍ਹੇ ਵੀ ਕਿਸਾਨ ਸ਼ਹੀਦ ਹੋਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਕੀਤੀ ਜਾ ਰਹੀ ਹੈ। ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ (Deputy Commissioners) ਨੂੰ ਅਜਿਹੇ ਪਰਿਵਾਰਾਂ ਦੀ ਭਾਲ ਕਰਕੇ ਨੌਕਰੀ ਲਈ ਇਕ ਸੂਚੀ ਤਿਆਰ ਕਰਨ ਨੂੰ ਕਿਹਾ ਗਿਆ ਹੈ।

ਇਹ ਵੀ ਪੜ੍ਹੋ- Padma Awards ਲਈ ਡਾਕਟਰਾਂ ਤੇ ਸਿਹਤ ਕਰਮੀਆਂ ਦੇ ਨਾਮ ਦੀ ਹੀ ਸਿਫਾਰਸ਼ ਕਰੇਗੀ ਸਰਕਾਰ: ਕੇਜਰੀਵਾਲ

ਇਹ ਵੀ ਪੜ੍ਹੋ- ਪਤੀ ਨੂੰ ਗੁੱਸੇ 'ਚ ਬੋਲੀ ਸ਼ਿਲਪਾ, ਕਿਹਾ 'ਜਦ ਸਾਡੇ ਕੋਲ ਸਭ ਕੁਝ ਹੈ, ਫਿਰ ਇਹ ਕਰਨ ਦੀ ਕੀ ਲੋੜ ਸੀ'

ਰਾਜ ਕੁਮਾਰ ਵੇਰਕਾ ਨੇ ਇਹ ਵੀ ਕਿਹਾ ਕਿ ਕਈ ਕਿਸਾਨਾਂ ਨੇ ਦਿੱਲੀ ਅਤੇ ਹਰਿਆਣਾ (Delhi and Haryana) ਦੀ ਧਰਤੀ ’ਤੇ ਦਮ ਤੋੜ੍ਹਿਆ, ਪਰ ਦਿੱਲੀ ਅਤੇ ਹਰਿਆਣਾ ਸਰਕਾਰ ਵਿਚੋਂ ਕਿਸੇ ਨਾ ਨਾ ਤਾਂ ਪੀੜਤ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦਿੱਤਾ ਅਤੇ ਨਾ ਹੀ ਉਨ੍ਹਾਂ ਦੀ ਬਾਂਹ ਫੜ੍ਹੀ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Captain Amarinder Singh) ਨੇ ਕਿਸਾਨ ਪਰਿਵਾਰਾਂ ਦੀ ਬਾਂਹ ਫੜ੍ਹ ਕੇ ਉਨ੍ਹਾਂ ਦੇ ਸੱਚੇ ਹਮਦਰਦ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਇਥੋਂ ਦੇ 220 ਜਾਂ ਵੱਧ ਕਿਸਾਨਾਂ ਦੇ ਪਰਿਵਾਰਾਂ ਦੀ ਸੂਚੀ ਤਿਆਰ ਕਰਨ ਨੂੰ ਕਿਹਾ ਹੈ, ਜਿਨ੍ਹਾਂ ਨੂੰ ਸਰਕਾਰੀ ਨੌਕਰੀਆਂ (Government Jobs) ਦਿੱਤੀਆਂ ਜਾਣਗੀਆਂ।