ਓਮ ਪ੍ਰਕਾਸ਼ ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੋਨੀ ਨੇ ਵਿਭਾਗ 'ਚ ਨਵ ਨਿਯੁਕਤ ਕਰਮਚਾਰੀਆਂ ਨੂੰ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ 'ਚ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।

Om Parkash Soni gave Appointment Letters to 202 Staff Nurses and 73 Paramedical Technicians

ਚੰਡੀਗੜ: ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸੋਨੀ (Om Parkash Soni) ਨੇ ਅੱਜ 202 ਸਟਾਫ਼ ਨਰਸਾਂ (Staff Nurses) ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ (Paramedical Technicians) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ (Punjab CM Capt. Amarinder Singh) ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਟਾਫ਼ ਨਰਸਾਂ ਦੀਆਂ ਮਈ 2021 ਵਿਚ ਪ੍ਰਕਾਸ਼ਿਤ ਕੀਤੀਆਂ ਗਈਆਂ ਕੁੱਲ 473 ਅਸਾਮੀਆਂ ਵਿਚੋਂ 202 ਸਟਾਫ਼ ਨਰਸਾਂ ਨੂੰ ਅੱਜ ਨਿਯੁਕਤੀ ਪੱਤਰ (Appointment letters) ਦਿੱਤੇ ਗਏ ਹਨ, ਜਦਕਿ 117 ਸਟਾਫ਼ ਨਰਸਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ- Padma Awards ਲਈ ਡਾਕਟਰਾਂ ਤੇ ਸਿਹਤ ਕਰਮੀਆਂ ਦੇ ਨਾਮ ਦੀ ਹੀ ਸਿਫਾਰਸ਼ ਕਰੇਗੀ ਸਰਕਾਰ: ਕੇਜਰੀਵਾਲ

ਇਹ ਵੀ ਪੜ੍ਹੋ- ਪਤੀ ਨੂੰ ਗੁੱਸੇ 'ਚ ਬੋਲੀ ਸ਼ਿਲਪਾ, ਕਿਹਾ 'ਜਦ ਸਾਡੇ ਕੋਲ ਸਭ ਕੁਝ ਹੈ, ਫਿਰ ਇਹ ਕਰਨ ਦੀ ਕੀ ਲੋੜ ਸੀ'

ਸੋਨੀ ਨੇ ਵਿਭਾਗ ਵਿਚ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਸੂਬੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਵਿਭਾਗ ਵਿਚ ਨਵੇਂ ਭਰਤੀ ਹੋਏ ਸਟਾਫ਼ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਸੁਜਾਤਾ ਸ਼ਰਮਾ ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਡਾ. ਅਕਾਸ਼ਦੀਪ ਅਗਰਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।