ਗੁਰਦਾਸਪੁਰ ਪੁਲਿਸ ਵਲੋਂ ਅੰਤਰ-ਰਾਜੀ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼; ਇਕ ਮਹਿਲਾ ਸਣੇ 3 ਗ੍ਰਿਫ਼ਤਾਰ
ਸ੍ਰੀਨਗਰ ਤੋਂ ਲਿਆਂਦੀ 17.960 ਕਿਲੋਗ੍ਰਾਮ ਹੈਰੋਇਨ ਬਰਾਮਦ, ਅਮਰੀਕਾ ਤੋਂ ਚਲਾਇਆ ਜਾ ਰਿਹਾ ਡਰੱਗ ਰੈਕਟ
ਗੁਰਦਾਸਪੁਰ: ਅੰਤਰ-ਰਾਜੀ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦਿਆਂ ਗੁਰਦਾਸਪੁਰ ਪੁਲਿਸ ਨੇ 3 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਇਨ੍ਹਾਂ ਪਾਸੋਂ 17.960 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਦਸਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਸ੍ਰੀਨਗਰ ਤੋਂ ਅੰਮ੍ਰਿਤਸਰ ਲਿਜਾਈ ਜਾ ਰਹੀ ਸੀ। ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਚ ਸ਼ਾਮਲ ਹੋਰ ਸ਼ੱਕੀਆਂ ਨੂੰ ਫੜਨ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਅਬੋਹਰ ਦੇ ਹਸਪਤਾਲ 'ਚ ਮਰੀਜ਼ਾਂ ਨੇ ਮਚਾਇਆ ਹੰਗਾਮਾ, ਇਕ-ਦੂਜੇ 'ਤੇ ਇੱਟਾਂ ਨਾਲ ਕੀਤਾ ਵਾਰ
ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਨਸ਼ਿਆਂ ਵਿਰੁਧ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵਲੋਂ 27 ਜੁਲਾਈ ਨੂੰ ਸ਼ੂਗਰ ਮਿਲ ਪਨਿਆੜ ਵਿਖੇ ਸਪੈਸ਼ਲ ਨਾਕਾ ਬੰਦੀ ਦੌਰਾਨ ਇਕ PB31 0 1670 ਨੰਬਰ ਸਵਿਫਟ ਡਿਜ਼ਾਇਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼: ਕੁੱਲੂ ਵਿਚ ਮਲਾਨਾ ਡੈਮ ਦੇ ਗੇਟ ਵਿਚ ਖ਼ਰਾਬੀ ਹੋਣ ਕਾਰਨ ਅਲਰਟ ਕੀਤਾ ਗਿਆ ਜਾਰੀ
ਇਸ ਵਿਚ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਸਵਰਨ ਸਿੰਘ ਵਾਸੀ ਜਖੇਪਲ ਥਾਣਾ ਧਰਮਗੜ੍ਹ ਜ਼ਿਲ੍ਹਾ, ਸੰਦੀਪ ਕੌਰ ਉਰਫ ਹਰਮਨ ਪਤਨੀ ਪਰਮਿੰਦਰ ਸਿੰਘ ਵਾਸੀ ਮੀਮਸਾ ਥਾਣਾ ਧੂਰੀ ਜ਼ਿਲ੍ਹਾ ਸੰਗਰੂਰ ਅਤੇ ਕੁਲਦੀਪ ਸਿੰਘ ਉਰਫ ਕਾਲਾ ਪੁੱਤਰ ਦਰਸ਼ਨ ਸਿੰਘ ਵਾਸੀ ਗੁੱੜਦੀ ਥਾਣਾ ਭੀਖੀ ਜ਼ਿਲ੍ਹਾ ਮਾਨਸਾ ਸਵਾਰ ਸਨ। ਤਲਾਸ਼ੀ ਦੌਰਾਨ ਗੱਡੀ ਵਿਚੋਂ ਕਰੀਬ 18 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰਕੇ ਕਾਰ ਅਤੇ ਇਕ ਕੈਮਰੇ ਨੂੰ ਜ਼ਬਤ ਕਰ ਲਿਆ। ਪੁਲਿਸ ਨੇ ਉਕਤ ਵਿਰੁਧ ਮੁਕੱਦਮਾ ਨੰਬਰ 139, ਮਿਤੀ 27.07.2023 ਜੁਰਮ 21c, 25-61-85 NDPS ACT ਥਾਣਾ ਦੀਨਾਨਗਰ ਵਿਖੇ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਦਿੱਲੀ ਤੋਂ ਅਗ਼ਵਾ ਕਰ ਕੇ ਲਿਆਂਦੇ ਬੱਚੇ ਤੋਂ ਪਟਿਆਲਾ ਵਿਚ ਕਰਵਾਈ ਗਈ ਮਜ਼ਦੂਰੀ
ਪੁਛਗਿਛ ਦੌਰਾਨ ਸਾਹਮਣੇ ਆਇਆ ਕਿ ਉਕਤ ਦੋਸ਼ੀ ਇਹ ਖੇਪ ਸ਼੍ਰੀਨਗਰ ਤੋਂ ਲੈ ਕੇ ਆ ਰਹੇ ਸਨ। ਦਸਿਆ ਜਾ ਰਿਹਾ ਹੈ ਕਿ ਇਹ ਰੈਕੇਟ ਮਨਦੀਪ ਸਿੰਘ ਧਾਲੀਵਾਲ ਵਲੋਂ ਅਮਰੀਕਾ ਤੋਂ ਚਲਾਇਆ ਜਾ ਰਿਹਾ ਹੈ। ਪੁਲਿਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਉਰਫ ਕਾਲਾ ਵਿਰੁਧ ਪਹਿਲਾ ਵੀ ਵੱਖ-ਵੱਖ ਧਰਾਵਾਂ ਤਹਿਤ 2 ਮੁਕੱਦਮੇ ਦਰਜ ਹਨ।