ਬਰਨਾਲਾ 'ਚ ਖੇਤ 'ਚ ਨਹਿਰੀ ਪਾਣੀ ਨੂੰ ਲੈ ਕੇ ਪਿਉ-ਪੁੱਤਰ ਨੇ ਨੌਜਵਾਨ ਦਾ ਕੀਤਾ ਕਤਲ
ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦੀ ਸੀ ਮ੍ਰਿਤਕ
ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿਚ ਖੇਤਾਂ ਵਿਚ ਨਹਿਰੀ ਪਾਣੀ ਨੂੰ ਲੈ ਕੇ ਹੋਏ ਝਗੜੇ ਵਿਚ ਪਿਓ-ਪੁੱਤ ਵਲੋਂ ਇਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿੱਟੂ ਸਿੰਘ (35) ਪੁੱਤਰ ਸੁਖਦੇਵ ਸਿੰਘ ਵਾਸੀ ਅਕਾਲਗੜ੍ਹ ਕੋਠੇ (ਧਨੌਲਾ) ਪ੍ਰਾਚੀਨ ਹਨੂੰਮਾਨ ਮੰਦਰ ਦੇ ਪਿੱਛੇ ਠੇਕੇ ’ਤੇ ਲਈ ਜ਼ਮੀਨ ’ਤੇ ਖੇਤੀ ਕਰ ਰਿਹਾ ਸੀ।
ਇਹ ਵੀ ਪੜ੍ਹੋ: ਸੂਬੇ 'ਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਕੀਤਾ ਜਾਵੇਗਾ ਰਜਿਸਟਰਡ
ਅੱਜ ਸਵੇਰੇ 11 ਵਜੇ ਦੇ ਕਰੀਬ ਜਦੋਂ ਉਹ ਆਪਣੇ ਖੇਤ ਵਿਚ ਕੰਮ ਕਰ ਰਿਹਾ ਸੀ ਤਾਂ ਭੁਪਿੰਦਰ ਸਿੰਘ ਅਤੇ ਉਸਦੇ ਪਿਤਾ ਮੁਖਤਿਆਰ ਸਿੰਘ ਨੇ ਨਹਿਰੀ ਪਾਣੀ ਨੂੰ ਲੈ ਕੇ ਬਿੱਟੂ ਸਿੰਘ ਨਾਲ ਝਗੜਾ ਕਰਨਾ ਸ਼ੁਰੂ ਕਰ ਦਿਤਾ। ਇਸ ਦੌਰਾਨ ਦੋਵਾਂ ਪਿਓ-ਪੁੱਤ ਨੇ ਬਿੱਟੂ ਸਿੰਘ ਦੇ ਪੇਟ 'ਚ ਚਾਕੂ ਮਾਰ ਦਿਤਾ, ਜਿਸ ਕਾਰਨ ਬਿੱਟੂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਮਜੀਠਾ: ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਥਾਣਾ ਸਦਰ ਲਖਵਿੰਦਰ ਸਿੰਘ ਦੀ ਅਗਵਾਈ 'ਚ ਥਾਣਾ ਧਨੌਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰਖਵਾ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਐਸਐਚਓ ਲਖਵਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਮੁਲਜ਼ਮ ਪਿਓ-ਪੁੱਤ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।