ਐਸ.ਜੀ.ਪੀ.ਸੀ. ਨੇ ਪੀ.ਟੀ.ਸੀ. ਨੂੰ ਭੇਜਿਆ 24.90 ਲੱਖ ਰੁਪਏ ਦੇ ਬਕਾਏ ਦਾ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

PTC ਸਟਾਫ਼ ਲਈ 11 ਸਾਲਾਂ ਤੋਂ ਲਏ ਕਮਰਿਆਂ ਦਾ ਨਹੀਂ ਦਿਤਾ ਸੀ ਕਿਰਾਇਆ 

representational Image

ਸ੍ਰੀ ਗੁਰੂ ਅਰਜਨ ਦੇਵ ਸਰਾਂ ਦੇ ਕਮਰਾ ਨੰਬਰ 91 ਤੇ 93 ਰਿਹ ਰਿਹਾ ਸੀ ਸਟਾਫ਼

ਚੰਡੀਗੜ੍ਹ (ਕੋਮਲਜੀਤ ਕੌਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੀ.ਟੀ.ਸੀ. ਨੂੰ ਇਕ ਨੋਟਿਸ ਭੇਜਿਆ ਗਿਆ ਹੈ। ਜਿਸ ਵਿਚ ਪੀ.ਟੀ.ਸੀ. ਦੇ ਸਟਾਫ਼ ਵਲੋਂ ਵਰਤੇ ਜਾ ਰਹੇ ਕਮਰਿਆਂ ਦੀ ਬਕਾਇਆ ਰਾਸ਼ੀ ਜਮ੍ਹਾ ਕਰਵਾਉਣ ਸਬੰਧੀ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਤਿੰਨ IPS ਅਫ਼ਸਰਾਂ ਨੁੰ ਮਿਲਿਆ ਵਾਧੂ ਚਾਰਜ 

ਐਸ.ਜੀ.ਪੀ.ਸੀ. ਨੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰ ਰਹੇ ਪੀ.ਟੀ.ਸੀ. ਚੈਨਲ ਨੂੰ 24.90 ਲੱਖ ਰੁਪਏ ਦੀ ਬਕਾਇਆ ਰਾਸ਼ੀ ਜਮ੍ਹਾ ਕਰਵਾਉਣ ਸਬੰਧੀ ਇਹ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਚੈਨਲ ਦਾ ਸਟਾਫ਼ ਪਿਛਲੇ 11 ਸਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਅਰਜਨ ਦੇਵ ਸਰਾਂ ਵਿਚ ਰਹਿ ਰਿਹਾ ਸੀ ਜਿਥੇ ਉਹ ਕਮਰਾ ਨੰਬਰ 91 ਅਤੇ 93 ਦੀ ਵਰਤੋਂ ਕਰ ਰਹੇ ਸਨ ਪਰ ਇਨ੍ਹਾਂ ਦਾ ਕਿਰਾਇਆ ਅਦਾ ਨਹੀਂ ਕੀਤਾ ਸੀ।

ਇਹ ਵੀ ਪੜ੍ਹੋ: ਕੇਬਲ ਤਾਰ ਚੋਰੀ ਕਰਨ ਦੇ ਸ਼ੱਕ 'ਚ  2 ਵਿਅਕਤੀਆਂ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ

ਇਸ ਤੋਂ ਇਲਾਵਾ ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਪਿਛਲੇ 20 ਸਾਲਾਂ ਤੋਂ ਸਰਾਂ 'ਚ ਰਹਿ ਰਹੇ ਕੈਨੇਡਾ ਦੇ ਇਕ ਰੇਡੀਉ ਸਟਾਫ਼ ਨੂੰ ਵੀ ਕਮਰਾ ਖ਼ਾਲੀ ਕਰਨ ਬਾਰੇ ਕਿਹਾ ਹੈ। ਉਨ੍ਹਾਂ ਨੇ ਰੇਡੀਉ ਦੇ ਪ੍ਰਬੰਧਕਾਂ ਨੂੰ ਸਰਾਂ ਦੇ ਉਕਤ ਕਮਰਿਆਂ ਦਾ ਬਣਦਾ ਲੱਖਾਂ ਰੁਪਏ ਦਾ ਕਿਰਾਇਆ ਦੇਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਐਸ.ਜੀ.ਪੀ.ਸੀ. ਦੇ ਅਧੀਨ ਗੁਰਦੁਆਰਾ ਸਹਿਬਾਨਾਂ ਦੀਆਂ ਦੁਕਾਨਾਂ ਅਤੇ ਹੋਰ ਥਾਵਾਂ ਤੋਂ ਹਾਸਲ ਹੋਣ ਵਾਲੇ ਕਿਰਾਏ ਅਤੇ ਹੋਰ ਪੈਸਿਆਂ ਦੀ ਵਸੂਲੀ ਲਈ ਵੀ ਨੋਟਿਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।