ਕਰੰਟ ਲੱਗਣ ਕਾਰਨ ਨੌਜੁਆਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤਾਂ 'ਚ ਕੰਮ ਕਰਦੇ ਸਮੇਂ ਵਾਪਰਿਆ ਹਾਦਸਾ 

Akashdeep Singh (file photo)

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਅਤੇ ਪੁਲਿਸ ਚੌਕੀ ਮਾਣੋਚਾਹਲ ਅਧੀਨ ਆਉਂਦੇ ਪਿੰਡ ਕਮਾਲਪੁਰ ਵਿਖੇ ਇਕ ਨੌਜੁਆਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ ਮਹਿਜ਼ 26 ਵਰ੍ਹੇ ਸੀ। 

ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਹੈਰਾਨ ਕਰਨ ਵਾਲੀ ਰੀਪੋਰਟ, ਹਰ ਰੋਜ਼ ਲਾਪਤਾ ਹੋ ਰਹੀਆਂ ਹਨ ਔਸਤਨ 3-4 ਔਰਤਾਂ

ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ ਪੁੱਤਰ ਸੁੱਖਾ ਸਿੰਘ ਕੌਮ ਮਜ਼੍ਹਬੀ ਸਿੱਖ ਖੇਤਾਂ ਵਿਚ ਕੰਮ ਕਰ ਰਿਹਾ ਸੀ ਕਿ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਉਸ ਨੂੰ ਕਰੰਟ ਲੱਗ ਗਿਆ। ਇਸ ਹਾਦਸੇ ਵਿਚ ਨੌਜੁਆਨ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਤਹਿਸੀਲਦਾਰਾਂ ਨੇ ਹੜਤਾਲ ਖ਼ਤਮ ਕਰਨ ਦਾ ਕੀਤਾ ਐਲਾਨ  

ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਅਕਾਸ਼ਦੀਪ ਸਿੰਘ ਦਾ ਇਕ ਪੰਜ ਮਹੀਨੇ ਦਾ ਬੱਚਾ ਹੈ। ਉਹ ਅਪਣੇ ਪਿੱਛੇ ਪ੍ਰਵਾਰ ਵਿਚ ਪਤਨੀ ਅਤੇ ਮਾਸੂਮ ਬੱਚਾ ਛੱਡ ਗਿਆ ਹੈ।