Mansa News : ਮਾਨਸਾ ’ਚ ਕਰੰਟ ਲੱਗਣ ਨਾਲ ਬੱਚੇ ਦੀ ਹੋਈ ਮੌ+ਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mansa News : ਖੰਭੇ ਨੇੜੇ ਖੇਡਦੇ ਸਮੇਂ ਵਾਪਰਿਆ ਹਾਦਸਾ 

ਮ੍ਰਿਤਕ ਗੁਰਮਨ ਸਿੰਘ (7 ਸਾਲਾ)

Mansa News : ਮਾਨਸਾ ਜ਼ਿਲ੍ਹੇ ਵਿਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਵਿਭਾਗ ਦੀ ਲਾਪ੍ਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਹਲਕਾ ਵਿਧਾਇਕ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰ ਨੂੰ ਆਰਥਿਕ ਮਦਦ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜੋ: Mohali News : ਗਮਾਡਾ ਨੇ ਅਣਅਧਿਕਾਰਤ ਪੀਜੀ ਬਿਲਡਿੰਗਾਂ ਨੂੰ ਕਰਵਾਇਆ ਖਾਲੀ 

ਮਾਨਸਾ ਸ਼ਹਿਰ ਦੇ ਡੇਰਾ ਬਾਬਾ ਭਾਈ ਗੁਰਦਾਸ ਨੇੜੇ ਇੱਕ ਪਰਿਵਾਰ ਦੇ 7 ਸਾਲਾ ਬੱਚੇ ਦੀ ਖੇਡਦੇ ਸਮੇਂ ਬਿਜਲੀ ਦੇ ਖੰਭੇ ਦੀਆਂ ਨੰਗੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੇ 8 ਸਾਲ ਬਾਅਦ ਬੱਚੇ ਦਾ ਜਨਮ ਹੋਇਆ ਸੀ। ਪਰਿਵਾਰਕ ਮੈਂਬਰਾਂ ਦਾਰਾ ਸਿੰਘ, ਸੁਰਪ੍ਰੀਤ ਕੌਰ, ਰਣਵੀਰ ਸਿੰਘ ਨੇ ਦੱਸਿਆ ਕਿ ਬਿਜਲੀ ਦੇ ਖੰਭਿਆਂ ਦੀਆਂ ਤਾਰਾਂ ਨੰਗੀਆਂ ਹਨ। ਜਿਸ ਬਾਰੇ ਵਿਭਾਗ ਨੂੰ ਪਹਿਲਾਂ ਵੀ ਕਈ ਵਾਰ ਜਾਣੂ ਕਰਵਾਇਆ ਗਿਆ ਸੀ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ।

ਇਹ ਵੀ ਪੜੋ: Delhi News : ਪੰਜਾਬ ਖਾਦਾਂ ਦੀ ਵਰਤੋਂ ’ਚ ਸਭ ਤੋਂ ਅੱਗੇ, ਕੀਟਨਾਸ਼ਕਾਂ ਦੀ ਖਪਤ ’ਚ ਤੀਜੇ ਨੰਬਰ 'ਤੇ ਹੈ  

ਉਨ੍ਹਾਂ ਨੇ ਦੱਸਿਆ ਕਿ ਬੱਚੇ ਖੇਡ ਰਹੇ ਸਨ। ਜਿਸ ਕਾਰਨ 7 ਸਾਲਾ ਬੱਚੇ ਗੁਰਮਨ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।
ਮੌਕੇ 'ਤੇ ਪਹੁੰਚੇ ਵਿਧਾਇਕ ਵਿਜੇ ਸਿੰਗਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ।  ਜਿਸ ਕਾਰਨ 7 ਸਾਲ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮਾਨਸਾ ਨਗਰ ਕੌਂਸਲ ਵੱਲੋਂ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

(For more news apart from  Child died due to electrocution in Mansa News in Punjabi, stay tuned to Rozana Spokesman)