4 ਆਈਏਐਸ ਅਤੇ 10 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ 4 ਆਈਏਐਸਅਤੇ 10 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ  ਦੇ ਹੁਕਮ ਜਾਰੀ ਕੀਤੇ ਗਏ ਹਨ..............

Transfers

ਚੰਡੀਗੜ੍ਹ: ਪੰਜਾਬ ਸਰਕਾਰ ਨੇ 4 ਆਈਏਐਸਅਤੇ 10 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ  ਦੇ ਹੁਕਮ ਜਾਰੀ ਕੀਤੇ ਗਏ ਹਨ।  ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਸ੍ਰੀ ਗੁਰਲਵਲੀਨ ਸਿੰਘ ਸਿੱਧੂ ਨੂੰ ਡਿਪਟੀ ਕਮਿਸ਼ਨਰ ਮੋਗਾ, ਸ੍ਰੀ ਦਿਲਰਾਜ ਸਿੰਘ ਨੂੰ ਡਾਇਰੈਕਟਰ ਰਾਜ ਟਰਾਂਸਪੋਰਟ ਪੰਜਾਬ, ਸ੍ਰੀ ਭੁਪਿੰਦਰ ਸਿੰਘ ਦੀਆਂ ਕਾਰਜਕਾਰੀ ਡਾਇਰੈਕਟਰ, ਬੈਕਫਿੰਕੋ ਵਜੋਂ ਸੇਵਾਵਾਂ ਅਨੁਸੂਚਿਤ ਜਾਤੀਆਂ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਿਭਾਗ ਦੇ ਸਪੁਰਦ ਕੀਤੀਆਂ ਗਈਆਂ ਹਨ

ਅਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਸ੍ਰੀ ਦਵਿੰਦਰ ਸਿੰਘ ਨੂੰ ਵਧੀਕ ਰਜਿਸਟਰਾਰ, (ਪ੍ਰਸ਼ਾਸਨ) ਸਹਿਕਾਰੀ ਸਮਿਤੀਆਂ ਪੰਜਾਬ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਸ਼ੂਗਰਫੈੱਡ ਵਜੋਂ ਤਾਇਨਾਤ ਕੀਤਾ ਗਿਆ ਹੈ। ਪੀ.ਸੀ.ਐਸ. ਅਧਿਕਾਰੀ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਗਰੂਰ, ਸ੍ਰੀ ਨਰਿੰਦਰ ਸਿੰਘ-1 ਨੂੰ ਸਬ-ਡਵੀਜ਼ਨਲ ਮੈਜਿਸਟ੍ਰੇਟ, ਧਰਮਕੋਟ, ਵੀਰਪਾਲ ਕੌਰ ਨੂੰ ਸਹਾਇਕ ਕਮਿਸ਼ਨਰ, (ਜਨਰਲ) ਸ੍ਰੀ ਮੁਕਤਸਰ ਸਹਿਬ, ਸ੍ਰੀ ਪਿਰਥੀ ਸਿੰਘ ਨੂੰ ਸਹਾਇਕ ਕਮਿਸ਼ਨਰ, (ਜਨਰਲ) ਪਠਾਨਕੋਟ ਅਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਪਠਾਨਕੋਟ,

ਸ੍ਰੀ ਗੁਰਵਿੰਦਰ ਸਿੰਘ ਜੌਹਲ ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ, ਮੋਗਾ, ਸ੍ਰੀ ਅਰਸ਼ਦੀਪ ਸਿੰਘ ਲੁਬਾਣਾ ਨੂੰ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਸ੍ਰੀ ਮੁਕਤਸਰ ਸਾਹਿਬ ਅਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟ੍ਰੇਟ, ਗਿੱਦੜਬਾਹਾ, ਸ੍ਰੀ ਕੇਸ਼ਵ ਗੋਇਲ ਨੂੰ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਫਾਜ਼ਿਲਕਾ ਅਤੇ ਵਾਧੂ ਚਾਰਜ ਸਬ ਡਵੀਜ਼ਨਲ ਮੈਜਿਸਟ੍ਰੇਟ, ਜਲਾਲਾਬਾਦ , ਸ੍ਰੀ ਸ਼ਿਵਰਾਜ ਸਿੰਘ ਬੱਲ ਨੂੰ ਸਹਾਇਕ ਕਮਿਸ਼ਨਰ, (ਜਨਰਲ) ਤਰਨ ਤਾਰਨ

ਅਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤਰਨ ਤਾਰਨ, ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੂੰ ਡਿਪਟੀ ਸਕੱਤਰ ਇੰਡਸਟਰੀਜ਼ ਅਤੇ ਕਾਮਰਸ ਅਤੇ ਵਾਧੂ ਚਾਰਜ ਜੁਆਇੰਟ ਡਾਇਰੈਕਟਰ, ਇੰਡਸਟਰੀਜ਼ ਅਤੇ ਕਾਮਰਸ ਅਤੇ ਸ੍ਰੀ ਤਰਸੇਮ ਚੰਦ ਨੂੰ ਸਹਾਇਕ ਕਮਿਸ਼ਨਰ, (ਸ਼ਿਕਾਇਤਾਂ) ਸ਼ਹੀਦ ਭਗਤ ਸਿੰਘ ਨਗਰ ਵਿਖੇ ਲਗਾਇਆ ਗਿਆ ਹੈ।