ਕਰਤਾਰਪੁਰ ਲਾਂਘੇ ਸਬੰਧੀ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਜਾਵੇ : ਸਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਸੈਸ਼ਨ ਬੁਲਾ ਕੇ 2015 ਦੇ ਹੋਏ ਸ੍ਰੀ ਗੁਰੂ ਗ੍ਰੰਥ ਬੇਅਦਬੀ ਕਾਂਡ........

Paramjit Singh Sarna

ਅੰਮ੍ਰਿਤਸਰ  : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਸੈਸ਼ਨ ਬੁਲਾ ਕੇ 2015 ਦੇ ਹੋਏ ਸ੍ਰੀ ਗੁਰੂ ਗ੍ਰੰਥ ਬੇਅਦਬੀ ਕਾਂਡ ਦੀ ਜਾਂਚ ਰੀਪੋਰਟ ਵਿਧਾਨ ਸਭਾ ਵਿਚ ਪੇਸ਼ ਕਰਨ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਕੋਲ ਮੰਗ ਕੀਤੀ ਕਿ ਸ਼ੈਸ਼ਨ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਗਰਮਜੋਸ਼ੀ ਨਾਲ ਮਨਾਉਣ ਅਤੇ ਹਿੰਦ ਤੇ ਪਾਕਿ ਸਰਕਾਰ ਨਾਲ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਰਾਬਤਾ ਕਾਇਮ ਕਰਨ ਲਈ ਵਿਧਾਨਕਾਰਾਂ ਦੀ ਇਕ ਕਮੇਟੀ ਦਾ ਵੀ ਗਠਨ ਕੀਤਾ ਜਾਵੇ। 

ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੋਇਆ ਸੀ ਪਰ ਉਸ ਸਰਕਾਰ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਕੋਈ ਦਿਲਚਸਪੀ ਨਹੀਂ ਵਿਖਾਈ ਸੀ ਪਰ ਕੈਪਟਨ ਸਰਕਾਰ ਨੇ ਵਾਅਦੇ ਮੁਤਾਬਕ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾ ਕੇ ਜਿਸ ਤਰੀਕੇ ਨਾਲ ਨਿਰਪੱਖ ਜਾਂਚ ਕਰਵਾਈ ਹੈ ਉਸ ਨੇ ਸਾਬਤ ਕਰ ਦਿਤਾ ਹੈ ਕਿ ਦੋਸ਼ੀਆਂ ਨੂੰ ਹੁਣ ਕੋਈ ਨਹੀਂ ਬਚਾ ਸਕਦਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਾਈ ਕੋਰਟ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਦਿਲਚਸਪੀ ਵਿਖਾਈ ਹੈ ਤੇ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ ਤਲਬ ਕਰ ਲਈ ਹੈ। ਹੁਣ ਕੋਈ ਵੀ ਦੋਸ਼ੀ ਨਹੀਂ ਬਚ ਸਕੇਗਾ ਭਾਵੇਂ ਉਹ ਕਿਸੇ ਵੀ ਉੱਚੇ ਅਹੁਦੇ 'ਤੇ ਕਿਉਂ ਨਾ ਬੈਠਾ ਹੋਵੇ।