ਸ਼੍ਰੋਮਣੀ ਕਮੇਟੀ ਏਸ਼ੀਆਈ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਦਾ ਕਰੇ ਸਨਮਾਨ: ਪ੍ਰੋ. ਬਡੂੰਗਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਏਸ਼ੀਆਈ ਖੇਡਾਂ ਵਿਚ ਤਮਗ਼ੇ ਜਿੱਤ ਕੇ ਪੰਜਾਬ ਦਾ ਸਿਰ ਮਾਣ.........

Kirpal Singh Badungar

ਫ਼ਤਿਹਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਏਸ਼ੀਆਈ ਖੇਡਾਂ ਵਿਚ ਤਮਗ਼ੇ ਜਿੱਤ ਕੇ ਪੰਜਾਬ ਦਾ ਸਿਰ ਮਾਣ ਨਾਲ ਉਚਾ ਕਰਨ ਵਾਲੇ ਖਿਡਾਰੀਆਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਨਾਲ ਜਿਥੇ ਖਿਡਾਰੀਆਂ ਵਿਚ ਹੋਰ ਹੌਂਸਲਾ ਵਧੇਗਾ, ਉਥੇ ਹੋਰ ਨੌਜਵਾਨ ਵੀ ਖੇਡਾਂ ਵਿਚ ਰੁਚੀ ਵਧਾਉਣਗੇ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਤ ਪਿੰਡ ਖੋਸਾ ਪਾਂਡੋ ਦੇ ਵਸਨੀਕ ਤਜਿੰਦਰਪਾਲ ਸਿੰਘ ਤੂਰ ਨੇ ਏਸ਼ੀਆਈ ਖੇਡਾਂ ਵਿਚ ਗੋਲਾ ਸੁੱਟਣ ਮੁਕਾਬਲੇ ਵਿਚ ਸੋਨ ਤਮਗ਼ਾ ਪ੍ਰਾਪਤ ਕੀਤਾ ਹੈ ਜੋ ਹੋਰ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ। 

ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭ ਕੀਤੇ ਗਏ ਖ਼ਾਲਸਾਈ ਖੇਡ ਉਤਸਵ ਵਿਚ  ਚਾਰ ਨਾਮਵਰ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਤ ਜਾਂਦਾ ਰਿਹਾ ਹੈ ਤੇ ਹੁਣ ਵੀ ਸ਼੍ਰੋਮਣੀ ਕਮੇਟੀ ਨੂੰ ਪਹਿਲਕਦਮੀ ਕਰਦੇ ਹੋਏ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਰੁਸ਼ਨਾਉਣ ਵਾਲੇ ਖਿਡਾਰੀਆਂ ਦਾ ਸਨਮਾਨ ਕਰਨਾ ਚਾਹੀਦਾ ਹੈ।