ਹੜ੍ਹ ਪੀੜਤਾਂ ਦੀ ਮਦਦ ਲਈ ਨੰਬਰਦਾਰ ਯੂਨੀਅਨ ਆਈ ਅੱਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਰਾਹਤ ਫੰਡ 'ਚ 14 ਕਰੋੜ ਦਾ ਯੋਗਦਾਨ ਦੇਵੇਗੀ

Punjab Nambardar Union to contribute Rs.14 crore in CM’s Relief Fund

ਚੰਡੀਗੜ੍ਹ : ਪੰਜਾਬ ਨੰਬਰਦਾਰ ਯੂਨੀਅਨ ਨੇ ਸਵੈਇੱਛਾ ਨਾਲ ਆਪਣਾ ਤਿੰਨ ਮਹੀਨੇ ਦਾ ਮਾਣ ਭੱਤਾ, ਜੋ ਕਿ ਲਗਭਗ 14.16 ਕਰੋੜ ਰੁਪਏ ਬਣਦਾ ਹੈ, ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ।

ਉਨ੍ਹਾਂ ਦਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ, ਜਿਸ ਵਿਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਲਾਭ ਸਿੰਘ ਕੜੈਲ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਪਰਮਿੰਦਰ ਸਿੰਘ, ਸਕੱਤਰ ਬਲਵੰਤ ਸਿੰਘ, ਸਕੱਤਰ ਕੁਲਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਮਾਨਸਾ ਅੰਮ੍ਰਿਤਪਾਲ ਸਿੰਘ ਅਤੇ ਹੋਰ ਅਹੁਦੇਦਾਰ ਸ਼ਾਮਲ ਸਨ, ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ  ਦਫ਼ਤਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਮਾਣ ਭੱਤਾ ਦਾਨ ਕਰਨ ਸਬੰਧੀ ਲਿਖ਼ਤੀ ਸਹਿਮਤੀ ਦਿੱਤੀ।

ਉਨ੍ਹਾਂ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।