ਪੰਜਾਬ ਵਿਚ ਵੀ ਓ.ਬੀ.ਸੀ. ਨੂੰ ਰਾਖਵਾਂਕਰਨ ਤੇ ਹੋਰ ਸਹੂਲਤਾਂ ਮਿਲਣ : ਹਰਪਾਲ ਹਰਪੁਰਾ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਵੀ ਓ.ਬੀ.ਸੀ. ਨੂੰ ਰਾਖਵਾਂਕਰਨ ਤੇ ਹੋਰ ਸਹੂਲਤਾਂ ਮਿਲਣ : ਹਰਪਾਲ ਹਰਪੁਰਾ

image

ਚੰਡੀਗੜ੍ਹ, 26 ਅਗੱਸਤ (ਗੁਰਉਪਦੇਸ਼ ਭੁੱਲਰ): ਆਲ ਇੰਡੀਆ ਜੱਟ ਮਹਾਂ ਸਭਾ ਦੀ ਪੰਜਾਬ ਇਕਾਈ ਦੇ ਆਗੂਆਂ ਨੇ ਜਿਥੇ ਕੈਪਟਨ ਸਰਕਾਰ ਦੇ ਕਿਸਾਨ ਤੇ ਮਜ਼ਦੂਰ ਪੱਖੀ ਫ਼ੈਸਲਿਆਂ ਦੀ ਸ਼ਲਾਘਾ ਕੀਤੀ ਹੈ, ਉਥੇ ਨਾਲ ਹੀ ਮੰਗ ਕੀਤੀ ਹੈ ਕਿ ਓ.ਬੀ.ਸੀ. ਨੂੰ ਵੀ ਰਾਖਵਾਂਕਰਨ ਤੇ ਹੋਰ ਸਹੂਲਤਾਂ ਦਿਤੀਆਂ ਜਾਣ। 
ਅੱਜ ਇਥੇ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜੱਟ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਓ.ਬੀ.ਸੀ. ਬਾਰੇ ਵਾਅਦਾ ਸਰਕਾਰ ਬਣਨ ਤੋਂ ਵੀ ਪਹਿਲਾਂ ਦਾ ਕੀਤਾ ਹੈ ਅਤੇ ਹੁਣ ਕੇਂਦਰ ਸਰਕਾਰ ਨੇ ਰਾਜਾਂ ਨੂੰ ਅਧਿਕਾਰ ਦੇ ਦਿਤੇ ਹਨ ਜਿਸ ਕਰ ਕੇ ਛੇਤੀ ਫ਼ੈਸਲਾ ਲਿਆ ਜਾਵੇ। 
ਉਨ੍ਹਾਂ ਕਿਹਾ ਕਿ ਸਸਤੀ ਬਿਜਲੀ ਲਈ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਵੀ ਦਿਤੀ ਜਾਵੇ। ਉਨ੍ਹਾਂ ਦਸਿਆ ਕਿ ਜੱਟ ਮਹਾਂ ਸਭਾ ਨੇ ਕੈਪਟਨ ਵਲੋਂ ਗੰਨੇ ਦੇ ਮੁੱਲ ਵਿਚ ਵੱਡੇ ਵਾਧੇ ਦੀ ਪੁਰਜ਼ੋਰ ਸ਼ਾਘਾ ਕੀਤੀ ਹੈ। ਹਰਪੁਰਾ ਅਨੁਸਾਰ ਪੰਜਾਬ ਵਿਚ ਜੱਟ ਮਹਾਂ ਸਭਾ ਦੇ ਹੇਠਲੇ ਪੱਧਰ ਤਕ ਪੁਨਰ ਗਠਨ ਦਾ ਕੰਮ ਪੂਰਾ ਹੋ ਚੁੱਕਾ ਹੈ। ਬਾਕੀ ਰਹਿੰਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਅੱਜ ਨਿਯੁਕਤੀ ਪੱਤਰ ਦਿਤੇ। ਇਨ੍ਹਾਂ ਵਿਚ ਭੁਪਿੰਦਰ ਸਿੰਘ ਸਰਾਂ ਜ਼ਿਲ੍ਹਾ ਮਾਨਸਾ, ਸੂਰਤ ਸਿੰਘ ਬਰਨਾਲਾ, ਸਿਕੰਦਰ ਫ਼ਾਜ਼ਿਲਕਾ ਤੋਂ ਇਲਾਵਾ ਜਨਰਲ ਸਕੱਤਰ ਸਾਮਾ ਸਹਾਰਕ ਸ਼ਾਮਲ ਹਨ।