ਬਨਵਾਰੀ ਲਾਲ ਪੁਰੋਹਿਤ ਹੋਣਗੇ ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਨਵੇਂ ਪ੍ਰਸ਼ਾਸਕ

ਏਜੰਸੀ

ਖ਼ਬਰਾਂ, ਪੰਜਾਬ

ਵੀਪੀ ਸਿੰਘ ਬਦਨੌਰ ਹੁਣ ਤੱਕ ਪੰਜਾਬ ਦੇ ਰਾਜਪਾਲ ਰਹੇ ਸਨ 22 ਅਗਸਤ ਨੂੰ ਉਹਨਾਂ ਦਾ ਕਾਰਜਕਾਲ ਪੂਰਾ ਹੋ ਗਿਆ ਸੀ।

Banwarilal Purohit

ਚੰਡੀਗੜ੍ਹ - ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਪੁਰੋਹਿਤ ਰਾਜਪਾਲ ਦੇ ਕੰਮ ਦੀ ਦੇਖਭਾਲ ਉਦੋਂ ਤੱਕ ਕਰਨਗੇ ਜਦੋਂ ਤੱਕ ਪੰਜਾਬ ਵਿਚ ਸਥਾਈ ਪ੍ਰਬੰਧ ਨਹੀਂ ਹੋ ਜਾਂਦਾ।

ਵੀਪੀ ਸਿੰਘ ਬਦਨੌਰ ਹੁਣ ਤੱਕ ਪੰਜਾਬ ਦੇ ਰਾਜਪਾਲ ਰਹੇ ਸਨ 22 ਅਗਸਤ ਨੂੰ ਉਹਨਾਂ ਦਾ ਕਾਰਜਕਾਲ ਪੂਰਾ ਹੋ ਗਿਆ ਸੀ।  ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਵਜੋਂ ਆਪਣੀਆਂ ਡਿਊਟੀਆਂ ਤੋਂ ਇਲਾਵਾ, ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕਾਰਜਕਾਲ 22 ਅਗਸਤ ਨੂੰ ਖ਼ਤਮ ਹੋ ਗਿਆ ਸੀ। ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਦੀ ਅਹਿਮ ਭੂਮਿਕਾ ਹੈ ਕਿਉਂਕਿ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹਨ।

ਅਜਿਹੀ ਸਥਿਤੀ ਵਿਚ ਚੰਡੀਗੜ੍ਹ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਪ੍ਰਸ਼ਾਸ਼ਨ ਦੀ ਸਿੱਧੀ ਭੂਮਿਕਾ ਹੁੰਦੀ ਹੈ। ਆਪਣੇ ਕਾਰਜਕਾਲ ਦੇ ਅੰਤ ਵਿਚ ਵੀਪੀ ਸਿੰਘ ਬਦਨੌਰ ਨੇ ਚੰਡੀਗੜ੍ਹ ਵਿਚ ਬਹੁਤ ਸਾਰੀਆਂ ਯੋਜਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪਹਿਲੀ ਇਲੈਕਟ੍ਰਿਕ ਬੱਸ ਵੀ ਸ਼ੁਰੂ ਕੀਤੀ। ਬਦਨੌਰ ਖੁਦ ਇਸ ਬੱਸ ਵਿਚ ਸਵਾਰ ਹੋ ਕੇ ਨਿਕਲੇ ਸਨ। ਇਲੈਕਟ੍ਰਿਕ ਬੱਸ ਦੇ ਇਸ ਪ੍ਰੋਜੈਕਟ ਨੂੰ ਪੂਰੇ ਸ਼ਹਿਰ ਦੇ ਨਾਲ ਨਾਲ ਆਲੇ ਦੁਆਲੇ ਦੇ ਰਾਜਾਂ ਦੁਆਰਾ ਵੇਖਿਆ ਜਾ ਰਿਹਾ ਹੈ। ਇਸੇ ਤਰ੍ਹਾਂ ਸੌਰ ਊਰਜਾ ਪ੍ਰਾਜੈਕਟ ਦਾ ਉਦਘਾਟਨ ਵੀ ਬਦਨੌਰ ਵੱਲੋਂ ਕੀਤਾ ਗਿਆ। ਉਹਨਾਂ ਨੇ ਚੰਡੀਗੜ੍ਹ ਪੁਲਿਸ ਦੀਆਂ ਬਹੁਤ ਸਾਰੀਆਂ ਆਨਲਾਈਨ ਸੇਵਾਵਾਂ ਸ਼ੁਰੂ ਕੀਤੀਆਂ।