ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ

photo

 

ਸੁਲਤਾਨਪੁਰ ਲੋਧੀ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।

 

 

ਅਜਿਹਾ ਹੀ ਇਕ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ। ਜਿਥੋਂ ਦੇ ਪਿੰਡ ਫੌਜੀ ਕਾਲੋਨੀ ਵਿਖੇ ਨਸ਼ਿਆਂ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ  ਹੋ ਗਈ।ਮ੍ਰਿਤਕ ਦੀ ਪਹਿਚਾਣ  ਅਤਿੰਦਰਪਾਲ ਸਿੰਘ (31)  ਵਜੋਂ ਹੋਈ ਹੈ। ਨੌਜਵਾਨ ਦਾ ਅੱਜ ਸਪਿੰਡ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ।

 

ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਪਿਛਲੇ 7-8 ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਬੀਤੇ ਦਿਨੀਂ ਉਸਨੇ ਕਥਿਤ ਤੌਰ ‘ਤੇ ਨਸ਼ੇ ਦਾ ਇੱਕ ਟੀਕਾ ਲਗਾਇਆ। ਜਿਸ ਨਾਲ ਉਸ ਦੀ ਹਾਲਤ ਖਰਾਬ ਹੋ ਗਈ। ਜਿਸ ਨੂੰ ਪਰਿਵਾਰਿਕ ਮੈਂਬਰਾਂ ਵੱਲੋਂ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ।