GNDU ਦੀ ਕੈਮਿਸਟਰੀ ਲੈਬ ’ਚ ਪ੍ਰੈਕਟੀਕਲ ਦੌਰਾਨ ਹੋਇਆ ਧਮਾਕਾ, ਇੱਕ ਵਿਦਿਆਰਥਣ ਦੀ ਹਾਲਤ ਗੰਭੀਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ਼ ਡਰਾਈਵ ਫਿਊਲ (ਆਰ.ਡੀ.ਐੱਫ਼) ਦਾ ਅਭਿਆਸ ਕਰ ਰਹੇ ਸਨ।

Explosion in GNDU

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਲੈਬ ’ਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋਣ ਕਾਰਨ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ, ਜਦਕਿ ਇੱਕ MSC ਫਾਈਨਲ ਦੀ ਵਿਦਿਆਰਥਣ ਮੁਸਕਾਨ ਜੋ ਕਿ ਪ੍ਰੈਕਟੀਕਲ ਅਭਿਆਸ ਕਰ ਰਹੀ ਸੀ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਦੀਆਂ ਅੱਖਾਂ ਅਤੇ ਚਿਹਰੇ ’ਤੇ ਸ਼ੀਸ਼ੇ ਦੇ ਟੁਕੜੇ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਹੈ। ਵਿਦਿਆਰਥਣ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।

ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ਼ ਡਰਾਈਵ ਫਿਊਲ (ਆਰ.ਡੀ.ਐੱਫ਼) ਦਾ ਅਭਿਆਸ ਕਰ ਰਹੇ ਸਨ। ਇਸ ਦੌਰਾਨ ਗ਼ਲਤ ਕੈਮੀਕਲ ਰਿਐਕਸ਼ਨ ਹੋਣ ਕਾਰਨ ਜ਼ੋਰਦਾਰ ਧਮਾਕਾ ਹੋਇਆ।

ਮੁਸਕਾਨ ਦੇ ਸਾਥੀਆਂ ਨੇ ਦੱਸਿਆ ਕਿ ਬਲਾਸਟ ਦੇ ਸਮੇਂ ਉਹ ਸਭ ਤੋਂ ਨੇੜੇ ਸੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਹੈ। 

ਵਿਭਾਗ ਦੇ ਮੁਖੀ ਡਾ. ਸੁਖਪ੍ਰੀਤ ਸਿੰਘ ਨੇ ਇਸ ਨੂੰ ਹਾਦਸਾ ਕਰਾਰ ਦਿੰਦਿਆਂ ਦੱਸਿਆ ਕਿ ਮੁਸਕਾਨ ਦਾ ਇਲਾਜ ਚੱਲ ਰਿਹਾ ਹੈ ਤੇ ਉਸ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।