ਚੋਰਾਂ ਦੇ ਹੌਸਲੇ ਬੁਲੰਦ, ਏਟੀਐੱਮ ’ਚੋਂ 17 ਲੱਖ ਰੁਪਏ ਲੁੱਟ ਕੇ ਹੋਏ ਫਰਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੋਰਾਂ ਨੇ ਏਟੀਐੱਮ ਮਸ਼ੀਨ ਨੂੰ ਗੈਸ ਕਟਰ ਨਾਲ ਕੱਟ ਕੇ 17 ਲੱਖ ਰੁਪਏ ਲੁੱਟ ਲਏ

The thieves cut the ATM machine with a gas cutter

ਹੁਸ਼ਿਆਰਪੁਰ: ਪੰਜਾਬ ਵਿੱਚ ਦਿਨੋਂ-ਦਿਨ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ਕੰਮ ਕਰਨ ਦੀ ਬਜਾਏ ਚੋਰੀਆਂ ਕਰਨ ਵਿੱਚ ਜ਼ਿਆਦਾ ਮਸਰੂਫ਼ ਵਿਖਾਈ ਦੇ ਰਹੀ ਹੈ। ਜਿਸ ਦੇ ਤਹਿਤ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਭਾਮ ’ਚ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਲੱਗੇ ਏਟੀਐੱਮ ’ਚੋਂ 17 ਲੱਖ ਚੋਰੀ ਹੋਣ ਦਾ ਮਾਮਲਾ ਸਾਹਮਣੇ ਅਇਆ ਹੈ,

ਦੇਰ ਰਾਤ ਬਰੇਜ਼ਾ ਕਾਰ ਵਿਚ ਆਏ ਤਿੰਨ ਚੋਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੰਦਿਆ ਏਟੀਐੱਮ ਮਸ਼ੀਨ ਨੂੰ ਗੈਸ ਕਟਰ ਨਾਲ ਕੱਟ ਕੇ 17 ਲੱਖ ਰੁਪਏ ਲੁੱਟ ਲਏ।

ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।