ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕ ਨੂੰ ਵਧਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਦੀ ਹੋਈ ਚੋਣ
Harjot Bains
ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2023 ਵਿਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਦੀ ਚੋਣ ਹੋਈ ਹੈ।