Journalist Jashndeep Singh Passed Away: ਨਹੀਂ ਰਹੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ,27 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਭਾਗ ਸਿੰਘ ਵਾਲਾ ਜ਼ਿਲ੍ਹਾ ਫ਼ਰੀਦਕੋਟ ਦਾ ਵਸਨੀਕ ਸੀ ਜਸ਼ਨ
Journalist Jashandeep Singh Chauhan
Journalist Jashndeep Singh Passed Away: ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦਾ ਬੀਤੇ ਐਤਵਾਰ ਦੇਹਾਂਤ ਹੋ ਗਿਆ ਹੈ। ਪੱਤਰਕਾਰ ਜਸ਼ਨਦੀਪ ਸਿੰਘ ਨੇ 27 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ ਹਨ। ਇਸ ਖ਼ਬਰ ਤੋਂ ਬਾਅਦ ਪੱਤਰਕਾਰ ਭਾਈਚਾਰੇ 'ਚ ਸੋਗ ਦੀ ਲਹਿਰ ਹੈ।
ਪੱਤਰਕਾਰ ਜਸ਼ਨਦੀਪ ਸਿੰਘ ਨੂੰ ਪਿਛਲੇ ਕੁੱਝ ਮਹੀਨਿਆਂ ਤੋਂ ਹਾਰਟ ਸਬੰਧੀ ਸਮੱਸਿਆ ਸੀ ,ਜਿਸ ਕਰਕੇ ਉਸਦਾ ਪੀਜੀਆਈ ਤੋਂ ਇਲਾਜ ਚੱਲ ਰਿਹਾ ਸੀ ਪਰ ਐਤਵਾਰ ਨੂੰ ਅਚਾਨਕ ਮੌਤ ਹੋ ਗਈ ਹੈ। ਜਿਸ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਜਸ਼ਨਦੀਪ ਸਿੰਘ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਭਾਗ ਸਿੰਘ ਵਾਲਾ ਦਾ ਰਹਿਣ ਸੀ।