Jammu Kashmir Election: ਕਾਂਗਰਸ ਹਾਈਕਮਾਨ ਨੇ ਪਰਗਟ ਸਿੰਘ ਨੂੰ ਦਿੱਤੀ ਗਈ ਵੱਡੀ ਜ਼ਿੰਮੇਵਾਰੀ

ਏਜੰਸੀ

ਖ਼ਬਰਾਂ, ਪੰਜਾਬ

Jammu Kashmir Election: ਜੰਮੂ ਕਸ਼ਮੀਰ ਦੀਆਂ ਚੋਣਾਂ ਲਈ ਲਗਾਇਆ AICC ਆਬਜ਼ਰਬਰ

The big responsibility given to Pargat Singh by the Congress high command

 

Jammu Kashmir Election: ਸਾਬਕਾ ਹਾਕੀ ਖਿਡਾਰੀ ਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਦੇ ਸੀਨੀਅਰ ਨੇਤਾਵਾਂ ਅਤੇ ਸੰਸਦ ਮੈਂਬਰਾਂ ਰਾਹੁਲ ਗਾਂਧੀ ਅਤੇ ਕੇਸੀ ਵੇਣੂਗੋਪਾਲ ਨੇ ਜੰਮੂ-ਕਸ਼ਮੀਰ ਦੇ ਜੰਮੂ ਲੋਕ ਸਭਾ ਹਲਕਿਆਂ ਦੀਆਂ ਆਗਾਮੀ ਚੋਣਾਂ ਲਈ ਵਿਧਾਇਕ ਪਰਗਟ ਸਿੰਘ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ। ਪਰਗਟ ਸਿੰਘ ਨੇ ਕੇਂਦਰੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਰਲ ਕੇ ਕੰਮ ਕਰਨ ਲਈ ਵਚਨਬੱਧ ਹਨ।

ਵਿਧਾਇਕ ਪਰਗਟ ਸਿੰਘ ਨੇ ਆਪਣੇ ਐਕਸ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ- ਮੈਂ ਇਸ ਜ਼ਿੰਮੇਵਾਰੀ ਲਈ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕੇਸੀ ਵੇਣੂਗੋਪਾਲ ਦਾ ਧੰਨਵਾਦ ਕਰਦਾ ਹਾਂ। ਮੈਨੂੰ ਜੰਮੂ-ਕਸ਼ਮੀਰ ਦੇ ਵਿਧਾਨ ਸਭਾ ਹਲਕਿਆਂ ਵਿੱਚ ਅਬਜ਼ਰਵਰ ਵਜੋਂ ਨਿਯੁਕਤ ਕਰਨ ਲਈ ਧੰਨਵਾਦ। ਮੈਂ ਆਗਾਮੀ ਚੋਣਾਂ ਵਿੱਚ ਆਪਣੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।