Punjab Weather News: ਪੰਜਾਬ 'ਚ ਮੌਸਮ ਹੋਇਆ ਸੁਹਾਵਣਾ; 15 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਏਜੰਸੀ

ਖ਼ਬਰਾਂ, ਪੰਜਾਬ

Punjab Weather News: ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਕੱਲ੍ਹ ਸ਼ਾਮ ਤੋਂ ਹੀ ਮੌਸਮ ਬਦਲ ਗਿਆ ਹੈ

The weather was pleasant in Punjab; Chance of rain in 15 districts

 

Punjab Weather News: ਪੰਜਾਬ ਵਿੱਚ ਬੀਤੇ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਮਾਨਸੂਨ ਸੁਸਤ ਹੋ ਗਿਆ ਸੀ ਪਰ ਹੁਣ ਫਿਰ ਤੋਂ ਪੰਜਾਬ 'ਚ ਅੱਜ ਤੋਂ ਮਾਨਸੂਨ ਐਕਟਿਵ ਹੋ ਗਿਆ ਹੈ। ਇਸ ਦੇ ਨਾਲ ਹੀ ਬੀਤੇ ਰਾਤ ਤੋਂ ਲਗਾਤਾਰ ਮੀਂਹਰ ਪੈਣ ਕਰਕੇ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਹੀ ਠੰਡੀਆਂ ਅਤੇ ਤੇਜ ਹਵਾਵਾਂ ਚੱਲ ਰਹੀਆਂ ਹਨ।  ਪੰਜਾਬ ਵਿੱਚ ਲੋਕਾਂ ਨੂੰ ਹੁਣ ਗਰਮੀ ਤੋਂ ਰਾਹਤ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ 15 ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ ਹੈ।

ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਵੀ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੋਮਵਾਰ ਸ਼ਾਮ ਤੱਕ ਅੰਮ੍ਰਿਤਸਰ ਵਿੱਚ 0.7 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਗੁਰਦਾਸਪੁਰ ਵਿੱਚ 4 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਦੇਰ ਰਾਤ ਪੂਰਬੀ ਮਾਲਵੇ ਵਿੱਚ ਮੀਂਹ ਦੇ ਅਲਰਟ ਤੋਂ ਇਲਾਵਾ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਗਾ, ਜਲੰਧਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਕੱਲ੍ਹ ਸ਼ਾਮ ਤੋਂ ਹੀ ਮੌਸਮ ਬਦਲ ਗਿਆ ਹੈ। ਮੀਂਹ ਵੀ ਪਿਆ ਹੈ। ਇਸ ਦੇ ਨਾਲ ਹੀ ਇਸ ਮੌਕੇ ਸੁਖਨਾ ਝੀਲ ਦੀ ਖੂਬਸੂਰਤੀ ਹੋਰ ਵੀ ਵਧ ਗਈ ਹੈ। ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਪਿਛਲੇ 24 ਘੰਟਿਆਂ 'ਚ ਕਈ ਇਲਾਕਿਆਂ 'ਚ ਚੰਗੀ ਬਾਰਿਸ਼ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਸੀ।

ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿੱਚ ਬਦਲਾਅ ਆਇਆ ਹੈ। ਮਾਨਸੂਨ ਸਰਗਰਮ ਹੋ ਗਿਆ ਹੈ। ਅਜਿਹੇ 'ਚ ਇਕ ਦਿਨ 'ਚ 21.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਹ ਮੀਂਹ ਇੱਕ ਘੰਟੇ ਵਿੱਚ ਹੋਇਆ ਹੈ। ਜਦੋਂ ਕਿ ਚੰਡੀਗੜ੍ਹ ਮੌਸਮ ਵਿਭਾਗ ਦੀ ਚੰਡੀਗੜ੍ਹ ਏਅਰਪੋਰਟ ਆਬਜ਼ਰਵੇਟਰੀ ਵਿਖੇ 0.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਹਾਲਾਂਕਿ ਮੌਨਸੂਨ ਸੀਜ਼ਨ ਦੌਰਾਨ ਮੀਂਹ ਦੇ ਮੁਕਾਬਲੇ ਅਜੇ ਵੀ ਘੱਟ ਬੱਦਲ ਹਨ।

1 ਜੂਨ ਤੋਂ ਹੁਣ ਤੱਕ ਇਸ ਖੇਤਰ ਵਿੱਚ 545.8 ਮਿਲੀਮੀਟਰ ਵਰਖਾ ਹੋਈ ਹੈ। ਪਰ ਇੱਥੇ 22.2 ਮਿਲੀਮੀਟਰ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂਕਿ ਦੇਰ ਰਾਤ ਮੋਹਾਲੀ ਅਤੇ ਪੰਚਕੂਲਾ ਵਿੱਚ ਵੀ ਮੀਂਹ ਪਿਆ। ਜਿਸ ਦੇ ਵੇਰਵੇ ਅੱਜ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਜਾਣਗੇ।