IPS ਅਧਿਕਾਰੀ ਸੁਰਿੰਦਰਪਾਲ ਸਿੰਘ ਪਰਮਾਰ ਬਹਾਲ, DGP ਦਫ਼ਤਰ ਰਿਪੋਰਟ ਕਰਨ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਦੇ ਡਾਇਰੈਕਟਰ ਅਹੁਦੇ ਤੋਂ ਕੀਤਾ ਸੀ ਮੁਅੱਤਲ

IPS officer Surinderpal Singh Parmar reinstated, ordered to report to DGP office

IPS officer Surinderpal Singh Parmar reinstated: ਆਈਪੀਐਸ ਅਧਿਕਾਰੀ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਪੰਜਾਬ ਸਰਕਾਰ ਨੇ ਬਹਾਲ ਕਰ ਦਿੱਤਾ ਹੈ। 25 ਅਪ੍ਰੈਲ ਜਾਰੀ ਹੋਏ ਮੁੱਅਤਲ ਦੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਹੈ। ਨਵੇਂ ਹੁਕਮਾਂ ਵਿੱਚ ਪਰਮਾਰ ਨੂੰ ਡੀਜੀਪੀ ਦਫ਼ਤਰ ਵਿੱਚ ਰਿਪੋਰਟ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ।

ਦੱਸ ਦੇਈਏ ਕਿ ਸੁਰਿੰਦਰਪਾਲ ਸਿੰਘ ਪਰਮਾਰ ਨੂੰ ਵਿਜੀਲੈਂਸ ਦੇ ਡਾਇਰੈਕਟਰ ਦੇ ਅਹੁਦੇ ਤੋਂ ਮੁਅਤਲ ਕੀਤਾ ਗਿਆ ਸੀ। ਪਰਮਾਰ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।