Gurdaspur News : ਗੁਰਦਾਸਪੁਰ 'ਚ ਪਿੰਡ ਦਬੂੜੀ ਦੇ ਨਵੋਦਿਆ ਸਕੂਲ ਭਰਿਆ ਪਾਣੀ,400 ਦੇ ਕਰੀਬ ਬੱਚਿਆਂ ਸਮੇਤ ਅਧਿਆਪਕ ਵੀ ਫਸੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Gurdaspur News :ਬਚਾਅ ਲਈ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ

ਗੁਰਦਾਸਪੁਰ 'ਚ ਪਿੰਡ ਦਬੂੜੀ ਦੇ ਨਵੋਦਿਆ ਸਕੂਲ ਭਰਿਆ ਪਾਣੀ,400 ਦੇ ਕਰੀਬ ਬੱਚਿਆਂ ਸਮੇਤ ਅਧਿਆਪਕ ਵੀ ਫਸੇ

Gurdaspur News in Punjabi : ਗੁਰਦਾਸਪੁਰ ਦੇ ਦੋਰੰਗਲਾ ਕਸਬੇ ਵਿੱਚ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 400 ਵਿਦਿਆਰਥੀ ਹੜ੍ਹ ਦੇ ਪਾਣੀ ਵਿੱਚ ਫਸ ਗਏ ਹਨ। ਪਿੰਡ ਦਬੂੜੀ ਦੇ ਨਵੋਦਿਆ ਸਕੂਲ ’ਚ ਪਾਣੀ ਭਰ ਗਿਆ ਹੈ। ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਰਸਤੇ ਵਿੱਚ ਸਥਿਤ ਹੈ ਅਤੇ ਕਈ ਹੋਰ ਪਿੰਡ ਵੀ ਇਸ ਦੀ ਲਪੇਟ ਵਿੱਚ ਆ ਗਏ ਹਨ। ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਲਗਭਗ ਪੰਜ ਫੁੱਟ ਪਾਣੀ ਜਮ੍ਹਾਂ ਹੋ ਗਿਆ ਹੈ।

 ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ਵਿੱਚ ਪਾਣੀ ਦਾਖਲ ਹੋ ਗਿਆ ਹੈ। ਜਿਸ ਵਿੱਚ 200 ਦੇ ਕਰੀਬ ਬੱਚਿਆਂ ਸਮੇਤ ਟੀਚਰ ਵੀ ਫਸੇ ਹੋਏ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੱਸਾਂ ਸਕੂਲ ਨਹੀਂ ਪਹੁੰਚ ਰਹੀਆਂ। ਬਚਾਅ ਲਈ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ।

ਸੂਬਾ ਸਰਕਾਰ ਨੇ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ 27 ਤੋਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪਠਾਨਕੋਟ ਦੇ ਪਿੰਡਾਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਭਾਰਤੀ ਹਵਾਈ ਫ਼ੌਜ ਨੂੰ ਬੁਲਾ ਲਿਆ ਹੈ ਤੇ ਫ਼ੌਜ ਨੇ ਧਰੁਵ ਹੈਲੀਕਾਪਟਰ ਦੀ ਮਦਦ ਨਾਲ ਗੁਰਦਾਸਪੁਰ ਅਤੇ ਪਠਾਨਕੋਟ ਦੇ ਕੁਝ ਪਿੰਡਾਂ ਵਿਚੋਂ ਦਰਜਨਾਂ ਵਿਅਕਤੀਆਂ ਨੂੰ ਏਅਰ ਲਿਫ਼ਟ ਵੀ ਕੀਤਾ ਹੈ। ਐਨਡੀਆਰਐਫ, ਐਸਡੀਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ ਹੈ।

(For more news apart from  Navodaya School in village Daburi in Gurdaspur flooded, around 400 children and teachers trapped News in Punjabi, stay tuned to Rozana Spokesman)