ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਮੁਹਿੰਮ ਸ਼ੁਰੂ ਕਰੇਗੀ ਕਾਂਗਰਸ ਪਾਰਟੀ - ਚੰਨੀ
ਇਸ ਸੰਘਰਸ਼ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਆਗੂ ਕਰਨਗੇ
ਚੰਡੀਗੜ੍ਹ - ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਖਟਕੜ ਕਲਾਂ ਤੋਂ ਕਾਂਗਰਸ ਪਾਰਟੀ ਆਪਣਾ ਸੰਘਰਸ਼ 28 ਸਤੰਬਰ ਨੂੰ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਆਗੂ ਕਰਨਗੇ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ ਘਰ ਰੋਜਗਾਰ ਅਤੇ ਕਾਰੋਬਾਰ ਤਹਿਤ 6ਵਾਂ ਸੂਬਾ ਪੱਧਰੀ ਨੌਕਰੀ ਮੇਲਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੁਜਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਫ਼ਤਾ ਭਰ ਚੱਲਣ ਵਾਲੇ ਇਸ ਸੂਬਾ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਸੀ। ਪਹਿਲੇ ਦਿਨ ਇਹ ਮੇਲਾ 13 ਜ਼ਿਲਿਆਂ ਵਿੱਚ ਸ਼ੁਰੂ ਹੋਇਆ ਸੀ।
ਵਰਚੁਅਲ ਪਲੇਟਫਾਰਮ ਦੀ ਸਹੂਲਤ ਸਾਰੇ 22 ਜ਼ਿਲਿਆਂ ਵਿਚ ਸ਼ੁਰੂ ਹੋ ਗਈ ਹੈ। ਇਸ ਵਰਚੁਅਲ ਉਦਘਾਟਨੀ ਸਮਾਗਮ ਵਿਚ ਵੱਡੀ ਗਿਣਤੀ ਨਿਯੋਜਕਾਂ ਸਮੇਤ ਸੂਬੇ ਦੇ ਛੇ ਜ਼ਿਲ੍ਹਿਆਂ ਪਟਿਆਲਾ, ਫਰੀਦਕੋਟ, ਸੰਗਰੂਰ, ਫਤਿਹਗੜ ਸਾਹਿਬ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ / ਵਧੀਕ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ।