Tricity ’ਚ ਦੇਖਣ ਨੂੰ ਮਿਲਿਆ ਬੰਦ ਦਾ ਅਸਰ, ਕਿਸਾਨਾਂ ਨੇ ਜਾਮ ਕੀਤੇ ਚੰਡੀਗੜ੍ਹ ਨੂੰ ਆਉਣ ਵਾਲੇ ਰੂਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖਰੜ ਵਿਖੇ ਕਿਸਾਨਾਂ ਵਲੋਂ ਚੰਡੀਗੜ੍ਹ ਨੂੰ ਜਾਣ ਵਾਲੇ ਸਾਰੇ ਰੂਟ ਜਾਮ ਕੀਤੇ ਗਏ। ਇਸ ਮੌਕੇ ਪੁਲਿਸ ਸੁਰੱਖਿਆ ਵੀ ਵਧਾਈ ਗਈ ਹੈ।

All Routes to Chandigarh blocked by farmers

ਚੰਡੀਗੜ੍ਹ (ਚਰਨਜੀਤ ਸਿੰਘ ਸੁਰਖ਼ਾਬ):  ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਦਾ ਅਸਰ ਪੰਜਾਬ, ਹਰਿਆਣਾ ਸਮੇਤ ਪੂਰੇ ਟ੍ਰਾਈਸਿਟੀ ਵਿਚ ਦੇਖਣ ਨੂੰ ਮਿਲਿਆ। ਖਰੜ ਵਿਖੇ ਕਿਸਾਨਾਂ ਵਲੋਂ ਚੰਡੀਗੜ੍ਹ ਨੂੰ ਜਾਣ ਵਾਲੇ ਸਾਰੇ ਰੂਟ ਜਾਮ ਕੀਤੇ ਗਏ। ਇਸ ਮੌਕੇ ਪੁਲਿਸ ਸੁਰੱਖਿਆ ਵੀ ਵਧਾਈ ਗਈ ਹੈ।

ਹੋਰ ਪੜ੍ਹੋ: Bharat Bandh ਨੂੰ ਦੇਸ਼ ਭਰ ’ਚ ਮਿਲ ਰਿਹਾ ਸਮਰਥਨ, ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਠੱਪ

ਕਿਸਾਨ ਆਗੂਆਂ ਨੇ ਦੱਸਿਆ ਕਿ ਲੋਕਾਂ ਵਲੋਂ ਉਹਨਾਂ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਲਈ ਰਾਹਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੇਸ਼ ਭਰ ਦੇ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਉਹ ਸ਼ੁਰੂ ਤੋਂ ਹੀ ਕਿਸਾਨੀ ਅੰਦੋਲਨ ਦਾ ਸਮਰਥਨ ਕਰ ਰਹੇ ਹਨ ਪਰ ਭਾਰਤ ਬੰਦ ਦੌਰਾਨ ਐਮਰਜੈਂਸੀ ਅਤੇ ਹੋਰ ਸਮੱਸਿਆ ਲਈ ਲੋਕਾਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ।

ਹੋਰ ਪੜ੍ਹੋ: ਦਲਿਤ ਮੁੱਖ ਮੰਤਰੀ ਵਾਲਾ ਕਾਂਗਰਸ ਦਾ ਪੱਤਾ ਕਿੰਨਾ ਕੁ ਫ਼ਾਇਦੇਮੰਦ?

ਕਈ ਥਾਈਂ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਦੁਚਿੱਤੀ ਵਿਚ ਦਿਖਾਈ ਦਿੱਤੇ ਕਿਉਂਕਿ ਕਿਸਾਨਾਂ ਵਲੋਂ ਸਕੂਲ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਰਕਾਰ ਵਲੋਂ ਅਧਿਆਪਕਾਂ ਨੂੰ ਕੋਈ ਸੂਚਨਾਂ ਜਾਰੀ ਨਹੀਂ ਕੀਤੀ ਗਈ। ਇਸ ਕਾਰਨ ਵਿਦਿਆਰਥੀ ਅਤੇ ਅਧਿਆਪਕ ਸਕੂਲ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਸਰਕਾਰੀ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਜਾਂਦਾ। ਇਸ ਤੋਂ ਇਲਾਵਾ ਕਈ ਹਸਪਤਾਲਾਂ ਦੇ ਕਰਮਚਾਰੀ ਵੀ ਦੁਚਿੱਤੀ ਵਿਚ ਨਜ਼ਰ ਆਏ।

ਹੋਰ ਪੜ੍ਹੋ: ਸ਼ੁਰੂ ਤੋਂ ਹੀ ਮਨੂੰਵਾਦੀਏ ਸਿੱਖੀ ਨਾਲ ਦੁਸ਼ਮਣੀ ਕਮਾਉਂਦੇ ਆਏ ਹਨ: ਪਰਮਜੀਤ ਕੌਰ ਖਾਲੜਾ

ਦੱਸ ਦਈਏ ਕਿ ਕਿਸਾਨਾਂ ਵਲੋਂ ਆਮ ਲੋਕਾਂ ਨੂੰ ਸਿਰਫ਼ ਅਣਸਰਦੇ ਹਾਲਾਤ ’ਚ ਹੀ ਘਰੋਂ ਨਿਕਲਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਉਹਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਖਾਸ ਖ਼ਿਆਲ ਰਖਿਆ ਜਾ ਰਿਹਾ ਹੈ ਪਰ ਕਈ ਥਾਈਂ ਲੋਕ ਝੂਠ ਬੋਲ ਕੇ ਨਿਕਲਣ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ। ਕਿਸਾਨਾਂ ਵਲੋਂ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫ਼ਾਇਰ ਬ੍ਰਿਗੇਡ , ਸ਼ਾਦੀ/ ਮੌਤ ਤੇ ਹੋਰ ਜ਼ਰੂਰੀ ਸਮਾਜਕ ਸਮਾਗਮ, ਹਸਪਤਾਲ ਤੇ ਦਵਾਈ ਦੁਕਾਨਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ।