ਭਾਰਤ ਬੰਦ ਦੇ ਸੱਦੇ ਤੋਂ ਬਾਅਦ ਵੀ ਖੁੱਲ੍ਹਾ ਸੀ ਪਾਸਪੋਰਟ ਦਫਤਰ, ਕਿਸਾਨਾਂ ਨੇ ਕਰਵਾਇਆ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੇ ਬਾਵਜੂਦ ਅੰਮ੍ਰਿਤਸਰ ਵਿਚ ਅਧਿਕਾਰੀਆਂ ਵਲੋਂ ਪਾਸਪੋਰਟ ਦਫ਼ਤਰ ਖੋਲਿਆ ਗਿਆ।

Farmers closed passport office during Bharat Bandh

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦੇ ਬਾਵਜੂਦ ਅੰਮ੍ਰਿਤਸਰ ਵਿਚ ਅਧਿਕਾਰੀਆਂ ਵਲੋਂ ਪਾਸਪੋਰਟ ਦਫ਼ਤਰ ਖੋਲਿਆ ਗਿਆ। ਜਦੋਂ ਇਸ ਬਾਰੇ ਕਿਸਾਨਾਂ ਨੂੰ ਪਤਾ ਲੱਗਿਆ ਤਾਂ ਉਹ ਵੱਡੀ ਗਿਣਤੀ ਵਿਚ ਇਸ ਦਾ ਵਿਰੋਧ ਕਰਨ ਪਹੁੰਚੇ।

ਹੋਰ ਪੜ੍ਹੋ: ਸੜਕਾਂ 'ਤੇ ਲੱਗੇ ਜਾਮ ਸਬੰਧੀ ਰਾਕੇਸ਼ ਟਿਕੈਤ ਦਾ ਬਿਆਨ, 'ਲੋਕਾਂ ਨੂੰ ਪਹਿਲਾਂ ਹੀ ਕੀਤਾ ਸੀ ਸਾਵਧਾਨ'

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨਾਂ ਵਲੋਂ ਪਾਸਪੋਰਟ ਦਫਤਰ ਬੰਦ ਕਰਵਾਇਆ ਗਿਆ। ਹਾਲਾਂਕਿ ਦੂਰ ਦੁਰਾਡੇ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਕਿਸਾਨਾਂ ਨੇ ਦਰਿਆਦਿਲੀ ਦਿਖਾਉਂਦਿਆਂ ਅਧਿਕਾਰੀਆਂ ਨੂੰ 2 ਘੰਟੇ ਦਾ ਸਮਾਂ ਦਿੱਤਾ।

ਹੋਰ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਹੋਈ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ

ਅਧਿਕਾਰੀਆਂ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਦੂਰ ਦੁਰਾਡੇ ਤੋਂ ਆਏ ਲੋਕਾਂ ਦਾ ਕੰਮ ਕਰਨ ਲਈ ਕਿਹਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਭਾਰਤ ਬੰਦ ਦੇ ਸੱਦੇ ਬਾਰੇ ਜਾਣਕਾਰੀ ਸੀ ਤਾਂ ਫਿਰ ਉਹਨਾਂ ਵਲੋਂ ਪਾਸਪੋਰਟ ਦਫਤਰ ਕਿਉਂ ਖੋਲ੍ਹਿਆ ਗਿਆ।

ਹੋਰ ਪੜ੍ਹੋ: ਭਾਰਤ ਬੰਦ: ਜਲੰਧਰ ’ਚ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ, ਬਾਅਦ ’ਚ ਦਿਖਾਈ ਦਰਿਆਦਿਲੀ

ਕਿਸਾਨ ਆਗੂ ਨੇ ਕਿਹਾ ਕਿ ਜੇਕਰ ਬੰਦ ਵਿਚ ਕੋਈ ਵੀ ਸਰਕਾਰੀ ਅਦਾਰਾ ਖੁੱਲ਼੍ਹਦਾ ਹੈ ਤਾਂ ਅਸੀਂ ਉਸ ਨੂੰ ਬੰਦ ਕਰਵਾਉਣ ਜਾਵਾਂਗੇ ਅਤੇ ਭਾਰਤ ਬੰਦ ਦੀ ਕਾਲ ਨੂੰ ਸਫਲ ਬਣਾਵਾਂਗੇ।