ਬੀਬੀਐਮਬੀ ’ਤੇ ਪੰਜਾਬ ਦੇ ਅਧਿਕਾਰ ਖ਼ਤਮ ਕਰ ਰਹੀ ਕੇਂਦਰ, ਵਿਧਾਨ ਸਭਾ ’ਚ ਲਿਆਂਦਾ ਜਾਵੇ ਮਤਾ- ਰਵਨੀਤ ਬਿੱਟੂ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਗੱਲ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਮਾਈਨਿੰਗ ਦਾ ਗ਼ੈਰ ਕਾਨੂੰਨੀ ਕਾਰੋਬਾਰ ਜ਼ੋਰਾਂ ’ਤੇ ਹੈ ।

Congress MP Ravneet Singh Bittu

 

ਲੁਧਿਆਣਾ: ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਬੀਬੀਐਮਬੀ ਸਬੰਧੀ ਅਹਿਮ ਤੱਥਾਂ ਦੇ ਖੁਲਾਸੇ ਕੀਤੇ। ਉਹਨਾਂ ਕਿਹਾ ਕਿ ਬੀਬੀਐਮਬੀ ਉੱਤੇ ਸਾਰਾ ਕੇਂਦਰ ਦਾ ਕੰਟਰੋਲ ਹੋ ਗਿਆ ਹੈ ਅਤੇ ਇਹ ਪੰਜਾਬ ਲਈ ਚਿੰਤਾ ਵਾਲੀ ਗੱਲ। ਇਸ ਸਬੰਧੀ ਸਰਕਾਰ ਨੂੰ ਪੰਜਾਬ ਵਿਧਾਨ ਸਭਾ ’ਚ ਇਸ ਸਬੰਧੀ ਮਤਾ ਲਿਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਅਪਰੇਸ਼ਨ ਲੋਟਸ ’ਤੇ ਤੱਥ ਜਨਤਕ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕੇਂਦਰ ਸਰਕਾਰ ਨੇ ਬੀਬੀਐਮਬੀ ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ। ਪੰਜਾਬ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਗੱਲ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਮਾਈਨਿੰਗ ਦਾ ਗ਼ੈਰ ਕਾਨੂੰਨੀ ਕਾਰੋਬਾਰ ਜ਼ੋਰਾਂ ’ਤੇ ਹੈ । ਹੁਣ ਤਾਂ ਬੀਐੱਸਐੱਫ ਦੇ ਅਧਿਕਾਰੀ ਵੀ ਇਹ ਕਹਿਣ ਲੱਗ ਪਏ ਹਨ ਕਿ ਸਰਹੱਦੀ ਖੇਤਰ ਵਿਚ ਗ਼ੈਰ ਕਾਨੂੰਨੀ ਮਾਈਨਿੰਗ ਕਾਰਨ ਫੌਜ ਦੇ ਬੰਕਰ ਤਬਾਹ ਹੋ ਰਹੇ ਹਨ । ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਗਲਤੀਆਂ ਕਾਰਨ ਹੀ ਸਿਮਰਨਜੀਤ ਸਿੰਘ ਮਾਨ ਜੋ ਨਾ ਤਾਂ ਦੇਸ਼ ਦੇ ਸੰਵਿਧਾਨ ਨੂੰ ਮੰਨਦੇ ਹਨ ਅਤੇ ਨਾ ਹੀ ਭਗਤ ਸਿੰਘ ਨੂੰ, ਫਿਰ ਵੀ ਸੰਗਰੂਰ ਤੋਂ ਜਿੱਤ ਜਾਂਦੇ ਹਨ।

ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਸਿਰਫ਼ ਬੰਦੀ ਸਿੰਘਾਂ ਦੇ ਨਾਂ ’ਤੇ ਸਿਆਸਤ ਕਰ ਰਹੀ ਹੈ। ਬਾਦਲਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਅੱਜ ਵੀ ਬਾਦਲਾਂ ਦੀਆਂ ਬੱਸਾਂ ਸਿੱਧੀਆਂ ਦਿੱਲੀ ਏਅਰਪੋਰਟ ਜਾ ਰਹੀਆਂ ਹਨ। ਕਾਂਗਰਸ ਸਰਕਾਰ ਨੇ ਜੋ ਕਾਰਵਾਈਆਂ ਕੀਤੀਆਂ ਗਈਆਂ ਸਨ, ਉਹਨਾਂ ਨੂੰ ਜਾਰੀ ਕਿਉਂ ਨਹੀਂ ਰੱਖਿਆ ਗਿਆ? ਆਮ ਆਦਮੀ ਪਾਰਟੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

ਰਵਨੀਤ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਰੇਸ਼ਨ ਲੋਟਸ ਸਬੰਧੀ ਸਬੂਤ ਜਨਤਕ ਕਰਨੇ ਚਾਹੀਦੇ ਹਨ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਇਸ ਦੇ ਨਾਲ ਹੀ ‘ਆਪ’ ਵਿਧਾਇਕਾਂ ਨੂੰ ਫੋਨ ਕਰਨ ਵਾਲੇ ਆਗੂਆਂ ਦੇ ਨਾਂ ਵੀ ਜਨਤਕ ਕੀਤੇ ਜਾਣੇ ਚਾਹੀਦੇ ਹਨ। ਅਕਾਲੀ ਆਗੂ ਬਿਕਰਮ ਮਜੀਠੀਆ ’ਤੇ ਸਵਾਲ ਖੜੇ ਕਰਦਿਆਂ ਉਹਨਾਂ ਦਾ ਨਾਂ ਸਭ ਤੋਂ ਵੱਡੇ ਮਾਫੀਆ ਨਾਲ ਜੁੜਿਆ ਹੈ, ਜਦੋਂ ਉਹ ਪਿੰਡ-ਪਿੰਡ ਘੁੰਮ ਰਹੇ ਹਨ, ਇਸ ਲਈ ਨਸ਼ੇ ਵਿਚ ਵਾਧਾ ਹੋਣਾ ਲਾਜ਼ਮੀ ਹੈ।