ਬੰਬੀਹਾ ਗਰੁੱਪ ’ਚ ਨੌਜਵਾਨਾਂ ਦੀ ਭਰਤੀ ਕਰਨ ਵਾਲਾ ਪੁਲਿਸ ਨੇ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨਸਾ ਪੁਲਿਸ ਨੇ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Mansa police arrested youth recruiter in the Bambiha group


ਮਾਨਸਾ: ਨੌਜਵਾਨਾਂ ਨੂੰ ਬੰਬੀਹਾ ਗੈਂਗ ਵਿਚ ਭਰਤੀ ਹੋਣ ਦਾ ਸੱਦਾ ਦੇਣ ਵਾਲੇ ਨੌਜਵਾਨ ਨੂੰ ਮਾਨਸਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਸਬਾ ਭੀਖੀ ਦੇ ਨੌਜਵਾਨ ਸੁਖਜੀਤ ਸਿੰਘ ਨੇ ਪੋਸਟ ਪਾ ਕੇ ਨੌਜਵਾਨਾਂ ਨੂੰ ਬੰਬੀਹਾ ਗੈਂਗ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ। ਇਸ 'ਤੇ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਨੇ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  

ਦੱਸ ਦੇਈਏ ਕਿ ਬੀਤੇ ਦਿਨੀਂ ਨੌਜਵਾਨਾਂ ਨੂੰ ਆਪਣੇ ਗੈਂਗ 'ਚ ਸ਼ਾਮਲ ਕਰਨ ਲਈ ਜਿੱਥੇ ਬੰਬੀਹਾ ਗੈਂਗ ਨੇ ਨੰਬਰ ਜਾਰੀ ਕੀਤਾ ਸੀ, ਉੱਥੇ ਹੀ ਇਸ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਨੌਜਵਾਨਾਂ ਨੂੰ ਸਿੱਧੇ ਫੋਨ ਕਰਨੇ ਸ਼ੁਰੂ ਕਰ ਦਿੱਤੇ ਹਨ। ਸੂਤਰ ਦੱਸਦੇ ਹਨ ਕਿ ਗੋਲਡੀ ਬਰਾੜ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਨੌਜਵਾਨਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਗੋਲਡੀ ਬਰਾੜ ਦਾ ਨਿਸ਼ਾਨਾ 18-19 ਸਾਲ ਦੀ ਉਮਰ ਦੇ ਨੌਜਵਾਨ ਹਨ। ਉਹ ਲਾਰੈਂਸ ਗੈਂਗ ਵਿਚ ਸ਼ਾਮਲ ਹੋ ਕੇ ਜੁਰਮ ਦੀ ਦੁਨੀਆ ਵਿਚ ਨਾਂ ਚਮਕਾਉਣ ਦਾ ਭਰਮ ਪਾ ਰਿਹਾ ਹੈ।