ਮਾਨਸਾ ਜੇਲ੍ਹ ਦੇ 2 ਸਹਾਇਕ ਸੁਪਰਡੈਂਟਾਂ ਸਮੇਤ 6 ਮੁੱਅਤਲ, ਜਾਣੋ ਕਿਉਂ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਜੇਲ੍ਹ ਮਾਨਸਾ ਵਿਚ ਨਸ਼ੇ ਦੀ ਕਥਿਤ ਤੌਰ 'ਤੇ ਸਪਲਾਈ ਹੋਣ ਦੇ ਮਾਮਲੇ ਵਿਚ ਹੋਈ ਕਾਰਵਾਈ

photo

 

ਮਾਨਸਾ- ਜ਼ਿਲ੍ਹਾ ਜੇਲ੍ਹ ਮਾਨਸਾ ਵਿਚ ਨਸ਼ੇ ਦੀ ਕਥਿਤ ਤੌਰ 'ਤੇ ਸਪਲਾਈ ਹੋਣ ਦੇ ਮਾਮਲੇ ਵਿਚ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਸਮੇਤ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਿਕ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਹੋਏ ਬੰਦੀ ਸੁਭਾਸ਼ ਕੁਮਾਰ ਅਰੋੜਾ ਪੁੱਤਰ ਮੱਖਣ ਲਾਲ ਵਲੋਂ ਖ਼ੁਲਾਸਾ ਕੀਤਾ ਗਿਆ ਸੀ ਕਿ ਮਾਨਸਾ ਜੇਲ੍ਹ ਵਿਚ ਬੰਦ ਆਰਥਿਕ ਪੱਖੋਂ ਤਕੜੇ ਕੈਦੀ/ ਮੁਲਜ਼ਮਾਂ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ਿਆਂ ਸਮੇਤ ਹਰ ਸੁੱਖ ਸਹੂਲਤ ਦਾ ਅਨੰਦ ਮਾਣਦੇ ਹਨ।

ਇਹ ਵੀ ਪੜ੍ਹੋ: ਸਮਾਜਿਕ ਬਾਈਕਾਟ ਦਾ ਹੁਕਮ ਦੇਣ ਵਾਲੀ ਪੰਚਾਇਤ ਖ਼ਿਲਾਫ਼ ਪੰਜ ਸਾਲ ਬਾਅਦ ਕੇਸ ਦਰਜ

ਉਸ ਨੇ ਜੇਲ੍ਹ ਵਿਚ ਮੋਬਾਇਲਾਂ ਦੀ ਬੇਝਿਜਕ ਹੁੰਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਸੀ। ਇਸ ਮਾਮਲੇ ਵਿੱਚ ਜੇਲ੍ਹ ਵਿਭਾਗ ਦੀ ਹੋਈ ਕਿਰਕਰੀ ਕਾਰਨ ਵਿਭਾਗ ਨੇ ਸਖ਼ਤ ਨੋਟਿਸ ਲਿਆ ਹੈ। ਜੇਲ੍ਹ ਵਿਭਾਗ ਦੇ ਏਡੀਜੀਪੀ ਅਰੁਨਪਾਲ ਸਿੰਘ ਵਲੋਂ ਜਾਰੀ ਪੱਤਰ ਮੁਤਾਬਕ ਵਿਭਾਗ ਵੱਲੋਂ ਦੋਸ਼ਾਂ ਦੀ ਪੜਤਾਲ ਮਗਰੋਂ ਮਾਨਸਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਭਿਵਮ ਤੇਜ ਸਿੰਗਲਾ ਤੇ ਕੁਲਜੀਤ ਸਿੰਘ ਤੋਂ ਇਲਾਵਾ ਵਾਰਡਰ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕਰਮਚਾਰੀਆਂ ਦਾ ਮੁਅੱਤਲੀ ਅਧੀਨ ਲੀਅਨ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਹੋਵੇਗਾ ਅਤੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ।

ਇਹ ਵੀ ਪੜ੍ਹੋ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਸਾਬਕਾ CM ਚੰਨੀ ਦੇ ਕਾਰਜਕਾਲ ਦੌਰਾਨ ਜਾਰੀ ਗ੍ਰਾਂਟਾਂ ਦੀ ਜਾਂਚ ਸ਼ੁ