ਹਾਈ ਵੋਲਟੇਜ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਹੋਈ ਮੌਤ
ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ, ਪਤਨੀ ਅਤੇ ਬਜ਼ੁਰਗ ਮਾਪੇ ਛੱਡ ਗਿਆ
ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ 35 ਸਾਲਾ ਨੌਜਵਾਨ ਦੀ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ।
ਇਹ ਵੀ ਪੜ੍ਹੋ: ਭਾਰਤ ਨੇ ਜਿੱਤਿਆ ਚੌਥਾ ਸੋਨ, ਧੀਆਂ ਨੇ ਨਿਸ਼ਾਨੇਬਾਜ਼ੀ 'ਚ ਦਿਖਾਈ ਆਪਣੀ ਤਾਕਤ
ਮ੍ਰਿਤਕ ਦੀ ਪਹਿਚਾਣ ਸ਼ੌਕਤ ਮਸੀਹ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਮਿਹਨਤ-ਮਜ਼ਦੂਰੀ ਕਰਨ ਲਈ ਘਰੋਂ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਕਾਹਲਾਵਾਲੀ ਵਿਖੇ ਬਣ ਰਹੇ ਨੈਸ਼ਨਲ ਹਾਈਵੇ 'ਤੇ ਦੁਕਾਨਾਂ ਦਾ ਲੈਂਟਰ ਤੋੜ ਰਹੇ ਸਨ ਤਾਂ ਅਚਾਨਕ ਲੈਂਟਰ ਦਾ ਸਰੀਆ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨਾਲ ਜਾ ਲੱਗਾ, ਜਿਸ ਨਾਲ ਉਕਤ ਨੌਜਵਾਨ ਇਨ੍ਹਾਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਬੇਹੋਸ਼ ਹੋ ਗਿਆ।
ਇਹ ਵੀ ਪੜ੍ਹੋ: ਹੁਣ ਕੈਨੇਡਾ ’ਚ ਕਰਵਾਉ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਨਾਲ ਜਾ ਸਕਣਗੇ ਵਿਦੇਸ਼, ਜਾਣੋ ਕੀ ਹੈ ਮਾਈਨਰ ਸਟੱਡੀ ਵੀਜ਼ਾ
ਨੌਜਵਾਨ ਨੂੰ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਨੌਜਵਾਨ ਆਪਣੇ ਪਿੱਛੇ 2 ਛੋਟੇ ਬੱਚੇ, ਪਤਨੀ ਅਤੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਉਧਰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।