ਬੀਤੇ ਦਿਨੀਂ ਅੰਮ੍ਰਿਤਸਰ ਵਿਚ ਹੋਈ ਫਾਇਰਿੰਗ 'ਚ ਜ਼ਖ਼ਮੀ ਨੌਜਵਾਨ ਨੇ ਵੀ ਤੋੜਿਆ ਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਓ ਨੂੰ ਬਚਾਉਣ ਲਈ ਅੱਗੇ ਆਇਆ ਸੀ ਪੁੱਤ

photo

 

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਵਿਚ ਹੋਈ ਫਾਇਰਿੰਗ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਵੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ  ਵਜੋਂ ਹੋਈ ਹੈ। ਦੱਸ ਦੇਈਏ ਕਿ  ਆਪਸੀ ਲੜਾਈ ਤੋਂ ਬਾਅਦ ਕੁੜਮ ਨੇ ਕੁੜਮ ਦੇ ਗੋਲੀਆਂ ਮਾਰ ਦਿਤੀਆਂ ਹਨ। ਇਸ ਘਟਨਾ ਵਿਚ  ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਨੂੰ ਬਚਾਉਣ ਲਈ ਅੱਗੇ ਆਇਆ ਪੁੱਤ ਗੰਭੀਰ ਜ਼ਖ਼ਮੀ ਹੋ ਗਿਆ। ਪੁੱਤ ਨੇ ਵੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਅੱਜ ਦਮ ਤੋੜ ਦਿਤਾ।