ਲਾਵਾਰਸ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

17 ਸਾਲਾ ਹੰਸਰਾਜ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

File Photo

 

ਤਰਨ ਤਾਰਨ: ਲਾਵਾਰਸ ਪਸ਼ੂ ਨਾਲ ਟਕਰਾਉਣ ਕਾਰਨ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਹੋਠੀਆ ਦੇ ਨੌਜਵਾਨ ਦੀ ਮੌਤ ਹੋ ਗਈ ਹੈ।  ਪ੍ਰਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਹੰਸਰਾਜ ਸਿੰਘ ਪੁੱਤਰ ਮਹਿੰਗਾ ਸਿੰਘ ( 17 ਸਾਲ) ਗੋਇੰਦਵਾਲ ਸਾਹਿਬ  ਤੋਂ ਫਤਿਆਬਾਦ ਨੂੰ ਜਾ ਰਿਹਾ ਸੀ।

ਦੌਰਾਨ ਅਚਾਨਕ ਫਤਿਆਬਾਦ ਰੋਡ ’ਤੇ ਫਾਟਕ ਨੇੜੇ ਮੋਟਰਸਾਈਕਲ ਅੱਗੇ ਪਸ਼ੂ ਆਉਣ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਦੋਂ ਰਾਹਗੀਰਾਂ ਨੇ ਇਸ ਨੋਜਵਾਨ ਨੂੰ ਚੁੱਕ ਕੇ ਫਤਿਆਬਾਦ ਦੇ ਇਕ ਨਿਜੀ ਹਸਪਤਾਲ ਵਿਚ ਰੈਫਰ ਕੀਤਾ ਤਾਂ ਨੋਜਵਾਨ ਦੀ ਹਾਲਤ ਨਾਜ਼ੁਕ ਦੇਖ ਕੇ ਉਸ ਨੂੰ ਤਰਨ ਤਾਰਨ ਦੇ ਹਸਪਤਾਲ ਵਿਚ ਰੈਫਰ ਕਰ ਦਿਤਾ ਗਿਆ।

ਤਰਨ ਤਾਰਨ ਵਿਖੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿਤਾ। ਇਸ ਘਟਨਾ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਇਸ ਸਬੰਧੀ ਉਨ੍ਹਾਂ ਵਲੋਂ ਫੋਨ ਕਰਕੇ ਚੌਕੀ ਫਤਿਆਬਾਦ ਦੀ ਪੁਲਿਸ ਨੂੰ ਜਾਣਕਾਰੀ ਦਿਤੀ ਗਈ ਹੈ।