Weather News: ਪੰਜਾਬ ਵਿਚ ਸਵੇਰੇ ਹੀ ਚੜ੍ਹ ਕੇ ਆ ਗਈ ਕਾਲੀ ਘਟਾ, ਪਵੇਗਾ ਭਾਰੀ ਮੀਂਹ

ਏਜੰਸੀ

ਖ਼ਬਰਾਂ, ਪੰਜਾਬ

Weather News: ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ।

Chance of rain in 16 districts of Punjab including Chandigarh; Know when the weather will change

Weather News: ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਅੱਜ (ਸ਼ੁੱਕਰਵਾਰ) ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਨਹੀਂ ਹੈ।

ਚੰਡੀਗੜ੍ਹ ਵਿੱਚ ਵੀਰਵਾਰ ਨੂੰ 43 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਵੀ ਆਈ ਹੈ। ਸ਼ਹਿਰ ਵਿੱਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ।

ਇਸ ਸਮੇਂ ਦੌਰਾਨ ਮੁਹਾਲੀ ਵਿੱਚ 3.5 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 2.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਪਿਆ ਹੈ। ਸੂਬੇ ਵਿੱਚ 37.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਜਦੋਂ ਕਿ ਇਸ ਮੌਸਮ ਵਿੱਚ ਆਮ ਵਰਖਾ 74.3 ਮਿਲੀਮੀਟਰ ਹੈ। ਇਸ ਹਿਸਾਬ ਨਾਲ 50 ਫੀਸਦੀ ਘੱਟ ਮੀਂਹ ਪਿਆ।

ਚੰਡੀਗੜ੍ਹ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 30.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 26.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 26.0 ਤੋਂ 30.0 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ — ਵੀਰਵਾਰ ਸ਼ਾਮ ਨੂੰ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 24 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ — ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 30.4 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 26 ਤੋਂ 37 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ — ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 29 ਤੋਂ 38 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ - ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.0 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।